ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਹਾਲ ਹੀ 'ਚ ਸ੍ਰੀ ਨਨਕਾਣਾ ਸਾਹਿਬ ਨਮਸਤਕ ਹੋਏ। ਇਸ ਦੀ ਜਾਣਕਾਰੀ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਸਥਿਤ ਆਪਣੇ ਜੱਦੀ ਪਿੰਡ ਨੂੰ ਵੇਖਿਆ। ਪਾਕਿਸਤਾਨ 'ਚ ਉਨ੍ਹਾਂ ਦਾ ਘਰ ਚੱਕ 47 ਪਿੰਡ ਮਨਸੂਰਾ 'ਚ ਸਥਿਤ ਹੈ।
ਗਿੱਪੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਪਿੰਡ ਵਿੱਚ ਪੈਦਲ ਤੁਰ ਕੇ ਲੋਕਾਂ ਨੂੰ ਮਿਲਦੇ ਨਜ਼ਰ ਆ ਰਹੇ ਹਨ। ਇਸ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ,"ਇਸ ਪਿਆਰ ਦਾ ਦੇਣ ਮੈਂ ਕਦੇ ਵੀ ਨਹੀਂ ਦੇ ਸਕਦਾ #prayforpeace।"
ਹੋਰ ਪੜ੍ਹੋ: ਹਿਨਾ ਖ਼ਾਨ ਦੀ ਫ਼ਿਲਮ 'ਹੈਕਡ' ਦੇ ਟ੍ਰੇਲਰ ਨੂੰ ਇੱਕ ਦਿਨ 'ਚ ਮਿਲੇ 50 ਮਿਲੀਅਨ ਵੀਊਜ਼
ਇਸ ਪੋਸਟ ਦੇ ਨਾਲ ਹੀ ਗਿੱਪੀ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ, ਕੈਪਟਨ ਅਮਰਿੰਦਰ ਸਿੰਘ ਤੇ ਸਈਦ ਬੁਖਾਰੀ ਦਾ ਧੰਨਵਾਦ ਵੀ ਕੀਤਾ। ਇਸ ਦੇ ਨਾਲ ਹੀ ਗਿੱਪੀ ਨੂੰ ਪਾਕਿਸਤਾਨ ਦੀ ਅਵਾਮ ਵੱਲੋਂ ਵੀ ਕਾਫ਼ੀ ਪਿਆਰ ਦਿੱਤਾ ਜਾ ਰਿਹਾ ਹੈ। ਕਈ ਯੂਜ਼ਰ ਉਨ੍ਹਾਂ ਦਾ ਪਾਕਿਸਤਾਨ ਵਿੱਚ ਸਵਾਗਤ ਕਰਦੇ ਨਜ਼ਰ ਆ ਰਹੇ ਹਨ ਤੇ ਕਈ ਯੂਜ਼ਰ ਦੋਹਾਂ ਮੁਲਕਾਂ ਵਿੱਚ ਅਮਨ ਸ਼ਾਂਤੀ ਦੀ ਕਾਮਨਾ ਕਰ ਰਹੇ ਹਨ।
ਜੇ ਗੱਲ ਕਰੀਏ ਗਿੱਪੀ ਦੇ ਵਰਕ ਫ੍ਰੰਟ ਦੀ ਤਾਂ ਕੁਝ ਸਮਾਂ ਪਹਿਲਾ ਉਨ੍ਹਾਂ ਦੀ ਫ਼ਿਲਮ 'ਡਾਕਾ' ਨੇ ਸਿਨੇਮਾ ਘਰਾਂ ਵਿੱਚ ਦਸਤਕ ਦਿੱਤੀ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਰਲਵਾਂ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਗਿੱਪੀ ਦੀ ਨਵੀਂ ਫ਼ਿਲਮ 'ਇੱਕ ਸੰਧੂ ਹੁੰਦਾ ਸੀ' 28 ਫਰਵਰੀ ਨੂੰ ਰਿਲੀਜ਼ ਹੋਵੇਗੀ।