ਹਰਭਜਨ ਮਾਨ ਦੀ ਮੁੜ ਹੋ ਰਹੀ ਹੈ ਪਾਲੀਵੁੱਡ 'ਚ ਵਾਪਸੀ - pollywood news
ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਫ਼ਿਲਮ 'ਪੀ.ਆਰ' ਦੇ ਨਾਲ ਪੰਜਾਬੀ ਫ਼ਿਲਮਾਂ 'ਚ ਵਾਪਸੀ ਕਰ ਰਹੇ ਹਨ।ਇਹ ਜਾਣਕਾਰੀ ਹਰਭਜਨ ਮਾਨ ਨੇ ਸੋਸ਼ਲ ਮੀਡੀਆ ਤੇ ਸ਼ਾਂਝੀ ਕਰ ਕੇ ਦਿੱਤੀ ਹੈ।
ਸੋਸ਼ਲ ਮੀਡੀਆ
ਚੰਡੀਗੜ੍ਹ: ਪਾਲੀਵੁੱਡ ਫ਼ਿਲਮਾਂ 'ਚ ਮੁੜ ਵਾਪਸੀ ਕਰ ਰਹੇ ਹਨ ਹਰਭਜਨ ਮਾਨ ,ਜੀ ਹਾਂ ਅਦਾਕਾਰ ਹਰਭਜਨ ਮਾਨ ਫ਼ਿਲਮ 'ਪੀ.ਆਰ' ਕਰਨ ਜਾ ਰਹੇ ਹਨ। ਇਹ ਜਾਣਕਾਰੀ ਉਨ੍ਹਾਂ ਇ੍ਰਸਟਾਗ੍ਰਾਮ 'ਤੇ ਫ਼ਿਲਮ ਦਾ ਪੋਸਟਰ ਨਾਲ ਸ਼ੇਅਰ ਕਰ ਕੇ ਦਿੱਤੀ ਹੈ।
ਪੋਸਟਰ ਨੂੰ ਸ਼ੇਅਰ ਕਰਦੇ ਹੋਏ ਉਹ ਲਿਖਦੇ ਹਨ, "ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਮੈਨੂੰ ਦਿਲੀ ਖ਼ੁਸ਼ੀ ਹੋ ਰਹੀ ਹੈ ਇਹ ਫ਼ਿਲਮ ਡਾਇਰੈਕਟਰ ਮਨਮੋਹਨ ਸਿੰਘ ਜੀ ਵੱਲੋਂ ਨਿਰਦੇਸ਼ਿਤ ਕੀਤੀ ਜਾ ਰਹੀ, ਸਾਰੰਗ ਫ਼ਿਲਮਜ਼ ਅਤੇ ਐੱਚ.ਐੱਮ. ਰਿਕਾਰਡਜ਼ ਦੀ ਪੇਸ਼ਕਸ਼ ਪੰਜਾਬੀ ਫ਼ਿਲਮ ਦਾ ਨਾਮ ਹੈ; “ਪੀ.ਆਰ.” ਪਰਮਾਤਮਾ ਦੀ ਮਿਹਰ, ਮੇਰੇ ਪਰਿਵਾਰ ਤੇ ਆਪਣੇ ਚਹੇਤਿਆਂ ਦੇ ਅਟੁੱਟ ਸਹਿਯੋਗ, ਬੇਹੱਦ ਪਿਆਰ ਅਤੇ ਅਸੀਸਾਂ ਲਈ ਹਮੇਸ਼ਾਂ ਸ਼ੁਕਰਗੁਜ਼ਾਰ ਹਾਂ। ਫ਼ਿਲਮ ਬਾਰੇ ਹੋਰ ਜਾਣਕਾਰੀ ਲਈ ਹਮੇਸ਼ਾ ਸਾਡੇ ਨਾਲ ਜੁੜੇ ਰਹਿਣਾ।"
ਹਰਭਜਨ ਮਾਨ ਦੇ ਇਸ ਪੋਸਟ ਤੋਂ ਬਾਅਦ ਦਰਸ਼ਕਾਂ 'ਚ ਫ਼ਿਲਮ ਨੂੰ ਲੈਕੇ ਬਹੁਤ ਉਤਸੁਕਤਾ ਹੈ। ਦੱਸ ਦਈਏ ਕਿ ਇਹ ਫ਼ਿਲਮ ਮਨਮੋਹਨ ਸਿੰਘ ਵਲੋਂ ਡਾਇਰੈਕਟ ਕੀਤੀ ਜਾ ਰਹੀ ਹੈ ਅਤੇ ਸਾਰੰਗ ਫ਼ਿਲਮਜ਼ ਅਤੇ ਐੱਚ.ਐੱਮ. ਰਿਕਾਰਡਜ਼ ਵਲੋਂ ਪੇਸ਼ ਕੀਤੀ ਜਾ ਰਹੀ ਹੈ।