ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਾਜਧਾਨੀ ਦਿੱਲੀ ਦੀ ਤਿਹਾੜ ਜੇਲ੍ਹ ਦੇ ਅੰਦਰ 200 ਕਰੋੜ ਰੁਪਏ ਦੇ ਰਿਕਵਰੀ ਕੇਸ ਦਾ ਦਾਇਰਾ ਵਧਾ ਦਿੱਤਾ ਹੈ। ਇਸ ਸਮੇਂ ਮਸ਼ਹੂਰ ਡਾਂਸਰ ਅਤੇ ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਪੁੱਛਗਿੱਛ ਲਈ ਦਿੱਲੀ ਸਥਿਤ ਈਡੀ ਦਫਤਰ ਵਿੱਚ ਮੌਜੂਦ ਹੈ। ਇਸ ਦੇ ਨਾਲ ਹੀ ਹੁਣ ਸੁਕੇਸ਼ ਚੰਦਰਸ਼ੇਖਰ ਮਾਮਲੇ ਵਿੱਚ ਜੈਕਲੀਨ ਫਰਨਾਂਡਿਸ ਨੂੰ ਈਡੀ ਨੇ 15 ਅਕਤੂਬਰ (ਵੀਰਵਾਰ) ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਪਿਛਲੇ ਮਹੀਨੇ ਜੈਕਲੀਨ ਤੋਂ ਈਡੀ ਨੇ ਉਸਦੇ ਦਿੱਲੀ ਦਫਤਰ ਵਿੱਚ ਪੰਜ ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਸੀ।
ਈਡੀ ਨੇ ਜੈਕਲੀਨ ਨੂੰ ਸੁਕੇਸ਼ ਮਾਮਲੇ ਵਿੱਚ 15 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਕਾਰਾ ਤੋਂ ਦਿੱਲੀ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਸੀ।
ਦੱਸ ਦਈਏ ਕਿ 200 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਅਤੇ ਫਿਰੌਤੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਰੋਕਥਾਮ ਦੇ ਤਹਿਤ ਜੈਕਲੀਨ ਫਰਨਾਂਡੀਜ਼ ਦਾ ਬਿਆਨ ਗਵਾਹ ਵਜੋਂ ਦਰਜ ਕੀਤਾ ਗਿਆ ਸੀ। ਹੁਣ ਇੱਕ ਵਾਰ ਫਿਰ ਉਸਨੂੰ ਈਡੀ ਦਫਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਕੀ ਹੈ ਸੁਕੇਸ਼ ਚੰਦਰਸ਼ੇਖਰ ਕੇਸ ?