ਪੰਜਾਬ

punjab

ETV Bharat / sitara

2020 'ਚ ਰਿਲੀਜ਼ ਹੋਵੇਗੀ ਫ਼ਿਲਮ "ਕਬੂਤਰ" - gurnam bhular

ਗੁਰਨਾਮ ਭੁੱਲਰ ਨੇ ਆਪਣੀ ਆਉਣ ਵਾਲੀ ਫ਼ਿਲਮ "ਕਬੂਤਰ" ਦੀ ਜਾਣਕਾਰੀ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ।

ਸੋਸ਼ਲ ਮੀਡੀਆ

By

Published : Apr 19, 2019, 11:46 AM IST

ਚੰਡੀਗੜ੍ਹ: "ਗੁਡੀਆਂ ਪਟੋਲੇ" ਫ਼ਿਲਮ ਤੋਂ ਆਪਣੇ ਫ਼ਿਲਮੀ ਕਰਿਅਰ ਦੀ ਸ਼ੁਰੂਆਤ ਕਰਨ ਵਾਲੇ ਗਾਇਕ ਗੁਰਨਾਮ ਭੁੱਲਰ ਇਕ ਵਾਰ ਫ਼ਿਰ ਤੋਂ ਸੋਨਮ ਬਾਜਵਾ ਦੇ ਨਾਲ ਫ਼ਿਲਮ ਕਰਨ ਜਾ ਰਹੇ ਹਨ। ਇਸ ਫ਼ਿਲਮ ਦਾ ਨਾਂਅ 'ਕਬੂਤਰ' ਹੈ ਜਿਹੜੀ ਕਿ 3 ਅਪ੍ਰੈਲ 2020 ਨੂੰ ਰਿਲੀਜ਼ ਹੋਵੇਗੀ।
ਇਸ ਫ਼ਿਲਮ ਦੀ ਜਾਣਕਾਰੀ ਗੁਰਨਾਮ ਭੁੱਲਰ ਨੇ ਇੰਸਟਾਗ੍ਰਾਮ 'ਤੇ ਪੋਸਟਰ ਸਾਂਝੀ ਕਰ ਕੇ ਦਿੱਤੀ ਹੈ। ਵਿਜੈ ਕੁਮਾਰ ਅਰੋੜਾ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਨੂੰ ਗੁਰਪ੍ਰੀਤ ਸਿੰਘ ਪਲੇਰੀ ਅਤੇ ਜਗਦੀਪ ਸਿੱਧੂ ਨੇ ਲਿਖਿਆ ਹੈ।

ਫ਼ਿਲਮ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਗੁਰਨਾਮ ਲਿਖਦੇ ਹਨ, "ਟੀਮ "ਗੁਡੀਆਂ ਪਟੋਲੇ" ਹੁਣ 2020 'ਚ ਆਪਣੀ ਨਵੀਂ ਫ਼ਿਲਮ ਦੇ ਨਾਲ ਤੁਹਾਡੇ ਰੂਬਰੂ ਹੋਵੇਗੀ। ਮੇਰੀ 2020 ਦੀ ਪਹਿਲੀ ਫ਼ਿਲਮ 3 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।"

For All Latest Updates

ABOUT THE AUTHOR

...view details