ਮੁੰਬਈ: ਬੰਬੇ ਹਾਈ ਕੋਰਟ ਨੇ ਅਦਾਕਾਰਾ ਕੰਗਨਾ ਰਣੌਤ ਅਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੂੰ 8 ਜਨਵਰੀ ਨੂੰ ਪੁਲਿਸ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਹਾਈ ਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਉਸ ਸਮੇਂ ਤੱਕ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਜਾਵੇ।
ਅਦਾਕਾਰਾ ਕੰਗਨਾ ਅਤੇ ਉਸ ਦੀ ਭੈਣ ਨੂੰ 8 ਜਨਵਰੀ ਤੱਕ ਮਿਲੀ ਹਾਈ ਕੋਰਟ ਤੋਂ ਰਾਹਤ - Bombay Highy court
ਬੰਬੇ ਹਾਈ ਕੋਰਟ ਨੇ ਕੰਗਨਾ ਰਨੌਤ ਤੇ ਉਸਦੀ ਭੈਣ ਰੰਗੋਲੀ ਚੰਦੇਲ ਨੂੰ ਰਾਹਤ ਦਿੱਤੀ ਹੈ। ਫਿਲਹਾਲ ਉਨ੍ਹਾਂ ਖਿਲਾਫ਼ ਕੋਈ ਪੁਲਿਸ ਕਾਰਵਾਈ ਨਹੀਂ ਹੋਵੇਗੀ, ਪਰ 8 ਜਨਵਰੀ ਨੂੰ ਪੁਲਿਸ ਸਾਹਮਣੇ ਪੇਸ਼ ਹੋਣਾ ਪਏਗਾ।
ਤਸਵੀਰ
ਅਦਾਕਾਰਾ ਕੰਗਨਾ ਰਣੌਤ ਅਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੇ ਸੋਮਵਾਰ ਨੂੰ ਬੰਬੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਐਫ਼ਆਈਆਰ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ। ਇਸ ਮਾਮਲੇ ਵਿੱਚ ਬੰਬੇ ਹਾਈ ਕੋਰਟ ਮੰਗਲਵਾਰ ਨੂੰ ਸੁਣਵਾਈ ਕਰ ਰਹੀ ਸੀ।
ਇੱਕ ਸ਼ਿਕਾਇਤਕਰਤਾ ਨੇ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ਵਿੱਚ ਐਫ਼ਆਈਆਰ ਦਰਜ ਕੀਤੀ, ਜਿਸ ਵਿੱਚ ਦੋਸ਼ ਲਾਇਆ ਗਿਆ ਕਿ ਕੰਗਨਾ ਰਣੌਤ ਨੇ ਆਪਣੀ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਦੋ ਫਿਰਕਿਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।