ਚੰਡੀਗੜ੍ਹ : ਫ਼ਿਲਮ ਇੰਡਸਟਰੀ ਦੇ ਵਿੱਚ ਪ੍ਰਮੋਸ਼ਨ ਇਕ ਅਹਿਮ ਭੂਮਿਕਾ ਅਦਾ ਕਰਦਾ ਹੈ। ਇਹ ਪ੍ਰਮੋਸ਼ਨ ਹੀ ਵੱਧ ਤੋਂ ਵੱਧ ਦਰਸ਼ਕਾਂ ਨੂੰ ਫ਼ਿਲਮ ਵੇਖਣ ਦੇ ਲਈ ਉਤਸੁਕ ਕਰਦਾ ਹੈ। ਪੰਜਾਬੀ ਇੰਡਸਟਰੀ ਦੇ ਨਾਮਵਾਰ ਕਲਾਕਾਰ ਅੱਜ-ਕੱਲ੍ਹ ਆਪਣੀਆਂ ਫ਼ਿਲਮਾਂ ਨੂੰ ਪ੍ਰਮੋਟ ਕਰਨ ਦੇ ਲਈ ਬਾਲੀਵੁੱਡ ਦੇ ਕਲਾਕਾਰਾਂ ਦਾ ਵੀ ਸਹਾਰਾ ਲੈਂਦੇ ਹਨ। ਇਸ ਦੇ ਚਲਦਿਆਂ 28 ਜੂਨ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਫ਼ਿਲਮ 'ਮਿੰਦੋ ਤਸੀਲਦਾਰਨੀ' ਦਾ ਪ੍ਰਮੋਸ਼ਨ ਕਪਿਲ ਸ਼ਰਮਾ ਕਰ ਰਹੇ ਹਨ।
ਕਪਿਲ ਸ਼ਰਮਾ ਨੇ ਦਿੱਤੀ ਕਵਿਤਾ ਕੌਸ਼ਿਕ ਅਤੇ ਕਰਮਜੀਤ ਅਨਮੋਲ ਨੂੰ ਵੱਧਾਈ - instagram video
ਕਵਿਤਾ ਕੌਸ਼ਿਕ ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ ਜਿਸ 'ਚ ਕਪਿਲ ਸ਼ਰਮਾ ਉਨ੍ਹਾਂ ਨੂੰ ਅਤੇ ਕਰਮਜੀਤ ਅਨਮੋਲ ਨੂੰ ਫ਼ਿਲਮ 'ਮਿੰਦੋ ਤਸੀਲਦਾਰਨੀ' ਲਈ ਮੁਬਾਰਕਾਂ ਦੇ ਰਹੇ ਹਨ।
ਹਾਲ ਹੀ ਦੇ ਵਿੱਚ ਫ਼ਿਲਮ 'ਚ ਮੁੱਖ ਕਿਰਦਾਰ ਅਦਾ ਕਰ ਰਹੀ ਕਵਿਤਾ ਕੌਸ਼ਿਕ ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਪਾਈ ਹੈ ਜਿਸ 'ਚ ਕਪਿਲ ਸ਼ਰਮਾ ਕਵਿਤਾ ਕੌਸ਼ਿਕ ਤੇ ਕਰਮਜੀਤ ਅਨਮੋਲ ਨੂੰ ਫ਼ਿਲਮ 'ਮਿੰਦੋ ਤਸੀਲਦਾਰਨੀ' ਦੀ ਵੱਧਾਈ ਦੇ ਰਹੇ ਹਨ।
ਦੱਸਣਯੋਗ ਹੈ ਕਿ ਇਸ ਫ਼ਿਲਮ 'ਚ ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿਖੀ ਮੁੱਖ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਂਣਗੇ। ਇਸ ਫ਼ਿਲਮ ਦਾ ਨਿਰਦੇਸ਼ਨ ਅਵਤਾਰ ਸਿੰਘ ਵੱਲੋਂ ਕੀਤਾ ਜਾ ਰਿਹਾ ਹੈ । ਫ਼ਿਲਮ ਦੀ ਕਹਾਣੀ ਵੀ ਅਵਤਾਰ ਸਿੰਘ ਨੇ ਹੀ ਲਿਖੀ ਹੈ। ਇਸ ਫ਼ਿਲਮ ਨੂੰ ਪ੍ਰੋਡਿਊਸ ਵੀ ਕਰਮਜੀਤ ਅਨਮੋਲ ਤੇ ਰੰਜੀਵ ਸਿੰਗਲਾ ਕਰ ਰਹੇ ਹਨ।