ਕਰਨ ਔਜਲਾ ਨੇ ਆਪਣੇ ਆਉਣ ਵਾਲੇ ਗੀਤ ਦਾ ਕੀਤਾ ਐਲਾਨ - NEW SONG
ਨਾਮਵਾਰ ਗੀਤਕਾਰ ਅਤੇ ਗਾਇਕ ਕਰਨ ਔਜਲਾ ਨੇ ਆਪਣੇ ਆਉਣ ਵਾਲੇ ਗੀਤ ਦੀ ਜਾਣਕਾਰੀ ਇੰਸਟਾਗ੍ਰਾਮ 'ਤੇ ਸਾਂਝੀ ਕਰ ਕੇ ਦਿੱਤੀ ਹੈ।
ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮਵਾਰ ਗੀਤਕਾਰ ਅਤੇ ਗਾਇਕ ਕਰਨ ਔਜਲਾ ਦੇ ਗੀਤ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੇ ਚਲਦਿਆਂ ਉਨ੍ਹਾਂ ਨੇ ਆਪਣੇ ਨਵੇਂ ਗੀਤ 'ਹੇਅਰ' ਦਾ ਐਲਾਨ ਕਰ ਦਿੱਤਾ ਹੈ।
ਇਸ ਗੀਤ ਦੇ ਪੋਸਟਰ 'ਚ ਉਨ੍ਹਾਂ ਦੀ ਇਕ ਵੱਖਰੀ ਹੀ ਦਿੱਖ ਵੇਖਣ ਨੂੰ ਮਿਲ ਰਹੀ ਹੈ। ਰੇਹਾਨ ਰਿਕਾਡਸ ਤੇ ਸੰਦੀਪ ਰੇਹਾਨ ਹੋਰਾਂ ਦੇ ਲੇਬਲ ਹੇਠ ਹੀ ਇਸ ਗੀਤ ਨੂੰ ਬਹੁਤ ਜਲਦ ਦਰਸ਼ਕਾਂ ਦੇ ਸਨਮੁੱਖ ਕੀਤਾ ਜਾਵੇਗਾ। ਇਸ ਗੀਤ ਦਾ ਮਿਊਜ਼ਿਕ ਦੀਪ ਜੰਡੂ ਵੱਲੋਂ ਤਿਆਰ ਕੀਤਾ ਗਿਆ ਹੈ। ਸੁਖ ਸੰਗੇੜਾ ਵੱਲੋਂ ਇਸ ਗੀਤ ਦੀ ਵੀਡੀਓ ਨੂੰ ਨਿਰਦੇਸ਼ਨ ਦਿੱਤਾ ਗਿਆ ਹੈ ਜਦਕਿ ਇਸ ਗੀਤ ਨੂੰ ਬੋਲ ਅਤੇ ਅਵਾਜ਼ ਕਰਨ ਔਜਲਾ ਨੇ ਦਿੱਤੀ ਹੈ।