ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਆਪਣੀ ਧੀ ਨਾਲ ਘਰ ਵਿੱਚ ਹੀ ਜਿਮ ਕਰ ਰਹੇ ਹਨ। ਇਸ ਵੀਡੀਓ ਨੂੰ ਗਾਇਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਫੈਨਜ਼ ਉਨ੍ਹਾਂ ਦੀ ਇਸ ਪੋਸਟ ਨੂੰ ਕਾਫ਼ੀ ਪਸੰਦ ਵੀ ਕਰ ਰਹੇ ਹਨ।
ਲੌਕਡਾਊਨ ਦੌਰਾਨ ਕੁਲਵਿੰਦਰ ਬਿੱਲਾ ਦੀ ਧੀ ਨਾਲ ਵੀਡੀਓ ਹੋਈ ਵਾਇਰਲ - coronavirus
ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਆਪਣੀ ਧੀ ਨਾਲ ਘਰ ਵਿੱਚ ਹੀ ਜਿਮ ਕਰ ਰਹੇ ਹਨ।
ਦੱਸ ਦੇਈਏ ਕਿ ਇਸ ਵੀਡੀਓ ਵਿੱਚ ਗਾਇਕ ਆਪਣੀ ਧੀ ਨਾਲ ਜਿਮ ਕਰਨ ਦੇ ਨਾਲ ਨਾਲ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕਰ ਰਹੇ ਹਨ ਤਾਂ ਜੋ ਉਹ ਕੋਰੋਨਾ ਤੋਂ ਬੱਚ ਸਕਣ। ਉਨ੍ਹਾਂ ਕਹਿਣਾ ਹੈ ਕਿ ਤੁਸੀਂ ਆਪਣੇ ਘਰ ਵਿੱਚ ਰਹਿ ਕੇ ਆਪਣਾ ਸਮਾਂ ਬਿਤਾਓ, ਆਪਣੇ ਪਰਿਵਾਰ ਨੂੰ ਸਮਾਂ ਦਿਓ।
ਦੱਸਣਯੋਗ ਹੈ ਕਿ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ। ਹੁਣ ਭਾਰਤ ਵਿੱਚ ਇਸ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ, ਜਿਸ ਨੂੰ ਦੇਖਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨਾਂ ਦਾ ਐਲਾਨ ਕਰ ਦਿੱਤਾ ਸੀ ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਂਣ ਦੀ ਅਪੀਲ ਕੀਤੀ ਹੈ।