ਮੁੰਬਈ: ਗਾਇਕਾ ਲਤਾ ਮੰਗੇਸ਼ਕਰ ਕੋਵਿਡ ਟੈਸਟ ਵਿੱਚ ਹਲਕੇ ਲੱਛਣਾਂ ਨਾਲ ਸੰਕਰਮਿਤ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ (Lata Mangeshkar absolutely stable and alert) ਬਣੀ ਹੋਈ ਹੈ। ਉਨ੍ਹਾਂ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ।
92 ਸਾਲਾਂ ਗਾਇਕਾ ਲਤਾ ਮੰਗੇਸ਼ਕਰ ਨੂੰ ਦੋ ਦਿਨ ਪਹਿਲਾਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ।
ਉਨ੍ਹਾਂ ਦੀ ਰਿਸ਼ਤੇਦਾਰ ਰਚਨਾ ਸ਼ਾਹ ਨੇ ਕਿਹਾ, ਉਨ੍ਹਾਂ ਨੂੰ ਹਲਕਾ ਕੋਵਿਡ ਹੈ। ਉਨ੍ਹਾਂ ਦੀ ਉਮਰ ਨੂੰ ਦੇਖਦੇ ਹੋਏ ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਲਗਾਤਾਰ ਦੇਖਭਾਲ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਆਈਸੀਯੂ ਵਾਰਡ ਵਿਚ ਰੱਖਿਆ ਜਾਣਾ ਚਾਹੀਦਾ ਹੈ। ਅਸੀਂ ਕੋਈ ਜੋਖਮ ਨਹੀਂ ਲੈਣਾ ਚਾਹੁੰਦੇ। ਇੱਕ ਪਰਿਵਾਰ ਵਜੋਂ, ਅਸੀਂ ਸਭ ਤੋਂ ਵਧੀਆ ਦੇਖਭਾਲ ਚਾਹੁੰਦੇ ਹਾਂ ਅਤੇ ਇਹ ਯਕੀਨੀ ਬਣਾਉਂਦੇ ਹਾਂ ਕਿ ਉਨ੍ਹਾਂ ਹਰ ਸਮੇਂ ਦੇਖਭਾਲ ਕੀਤੀ ਜਾਂਦੀ ਹੈ।