ਚੰਡੀਗੜ੍ਹ: ਮਸ਼ਹੂਰ ਡਾਂਸਰ ਅਤੇ ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ (nora fatehi) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਸੰਮਨ ਜਾਰੀ ਕੀਤੇ ਹਨ। ਈਡੀ 200 ਕਰੋੜ ਰੁਪਏ ਦੀ ਵਸੂਲੀ (200-Crore Cheating Case) ਦੇ ਮਾਮਲੇ ਵਿੱਚ ਨੋਰਾ ਤੋਂ ਪੁੱਛਗਿੱਛ ਕਰੇਗਾ। ਨੋਰਾ ਫਤੇਹੀ ਦਿੱਲੀ ਸਥਿਤ ਈਡੀ ਦਫਤਰ ਪਹੁੰਚੀ ਹੈ। ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਤੋਂ ਪੁੱਛਗਿੱਛ ਕਰੇਗੀ।
ਇਸ ਤੋਂ ਪਹਿਲਾਂ ਇਸੇ ਮਾਮਲੇ ਵਿੱਚ ਈਡੀ ਨੇ ਅਦਾਕਾਰਾ ਜੈਕਲੀਨ ਫਰਨਾਂਡਿਸ (Jacqueline Fernandes) ਤੋਂ ਦਿੱਲੀ ਵਿੱਚ ਪੰਜ ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਸੀ। ਹੁਣ ਈਡੀ ਨੇ ਦਿੱਲੀ ਦੀ ਤਿਹਾੜ ਜੇਲ ਦੇ ਅੰਦਰ 200 ਕਰੋੜ ਰੁਪਏ ਦੇ ਇਸ ਰਿਕਵਰੀ ਕੇਸ ਦਾ ਦਾਇਰਾ ਵਧਾ ਦਿੱਤਾ ਹੈ ਅਤੇ ਅਦਾਕਾਰਾ ਨੋਰਾ ਫਤੇਹੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
ਕਾਬਿਲੇਗੌਰ ਹੈ ਕਿ ਸੁਕੇਸ਼ ਚੰਦਰਸ਼ੇਖਰ ਅਤੇ ਉਨ੍ਹਾਂ ਦੀ ਕਥਿਤ ਪਤਨੀ ਅਭਿਨੇਤਰੀ ਲੀਨਾ ਪਾਲ (Leena Paul) ਰਾਜਧਾਨੀ ਦਿੱਲੀ ਦੀ ਤਿਹਾੜ ਜੇਲ੍ਹ ਦੇ ਅੰਦਰੋਂ 200 ਕਰੋੜ ਰੁਪਏ ਦੀ ਵਸੂਲੀ ਦੇ ਮਾਮਲੇ ਵਿੱਚ ਸਲਾਖਾਂ ਦੇ ਪਿੱਛੇ ਹਨ। ਦੱਸਿਆ ਜਾ ਰਿਹਾ ਹੈ ਕਿ ਸੁਕੇਸ਼ ਨੇ ਨੋਰਾ ਫਤੇਹੀ ਨੂੰ ਵੀ ਆਪਣੇ ਜਾਲ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਸੀ।
ਕੌਣ ਹੈ ਨੋਰਾ ਫਤੇਹੀ ?