ਪੰਜਾਬ

punjab

ETV Bharat / sitara

ਮੁੰਡਾ ਫ਼ਰੀਦਕੋਟੀਆ ਦਾ ਟ੍ਰਲੇਰ ਬਣਿਆ ਚਰਚਾ ਦਾ ਵਿਸ਼ਾ - munda faridkotiya

ਰੋਸ਼ਨ ਪ੍ਰਿੰਸ ਦੀ ਆਉਣ ਵਾਲੀ ਫ਼ਿਲਮ ਮੁੰਡਾ ਫ਼ਰੀਦਕੋਟੀਆ ਦਾ ਟ੍ਰਲੇਰ ਨੂੰ ਦਰਸ਼ਕਾਂ ਦਾ ਭਰਵਾ ਹੁੰਗਾਰਾ ਮਿੱਲ ਰਿਹਾ ਹੈ।

ਫ਼ੋਟੋ

By

Published : May 10, 2019, 12:25 PM IST

ਚੰਡੀਗੜ੍ਹ :ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਰੋਸ਼ਨ ਪ੍ਰਿੰਸ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਜਿਸ ਦਾ ਕਾਰਨ ਹੈ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਮੁੰਡਾ ਫ਼ਰੀਦਕੋਟੀਆ ਦਾ ਟ੍ਰਲੇਰ ਵਾਇਰਲ ਹੋ ਰਿਹਾ ।ਇਸ ਟ੍ਰੇਲਰ ਨੂੰ ਯੂਟਿਊਬ 'ਤੇ 1 ਮਿਲੀਅਨ ਤੋਂ ਵੱਧ ਲੋਕ ਵੇਖ ਚੁੱਕੇ ਹਨ।

ਦੱਸਣਯੋਗ ਹੈ ਕਿ ਇਸ ਫ਼ਿਲਮ 'ਚ ਰੋਸ਼ਨ ਪ੍ਰਿੰਸ , ਸ਼ਰਨ ਕੌਰ ਤੋਂ ਇਲਾਵਾ ਮੁਕੁਲ ਦੇਵ, ਬੀ.ਐੱਨ. ਸ਼ਰਮਾ, ਕਰਮਜੀਤ ਅਨਮੋਲ, ਹੌਬੀ ਧਾਲੀਵਾਲ, ਰੁਪਿੰਦਰ ਰੂਪੀ, ਨਵਦੀਪ ਬੰਗਾ, ਜਤਿੰਦਰ ਕੌਰ, ਰੌਜ਼ੀ ਕੌਰ, ਪੂਨਮ ਸੂਦ, ਗੁਰਮੀਤ ਸਾਜਨ, ਇੰਦਰ ਬਾਜਵਾ, ਅਮਰਜੀਤ ਸਰਾਂ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਅਦਾ ਕੀਤੇ ਹਨ।
14 ਜੂਨ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦਾ ਟਾਈਟਲ ਟ੍ਰੇਕ ਵੀ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ। ਇਸ ਗੀਤ ਦੇ ਬੋਲ ਕੰਗ ਸੋਨਪਾਲ ਨੇ ਲਿਖੇ ਹਨ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਰੌਸ਼ਨ ਪ੍ਰਿੰਸ, ਸ਼ਰਨ ਕੌਰ ਤੇ ਨਵਪ੍ਰੀਤ ਬੰਗਾ ਉੱਤੇ ਫਿਲਮਾਏ ਇਸ ਗੀਤ ਨੂੰ ਯੈਲੋ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਹੁਣ ਤੱਕ ਇਸ ਗੀਤ ਨੂੰ 4 ਲੱਖ ਤੋਂ ਵੱਧ ਵਿਊਂਜ਼ ਮਿਲ ਚੁੱਕੇ ਹਨ।

ABOUT THE AUTHOR

...view details