ਨਵੀਂ ਦਿੱਲੀ: ਨਾਰਕੋਟਿਕਸ ਕੰਟਰੋਲ ਬਿਊਰੋ ਦੇ ਨਿਰਦੇਸ਼ਕ ਰਾਕੇਸ਼ ਅਸਥਾਨਾ ਨੇ ਕਿਹਾ ਹੈ ਕਿ ਉਹ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਜਾਂਚ ਵਿੱਚ ਸ਼ਾਮਲ ਹੋਣਗੇ। NCB ਦੇ ਨਿਦੇਸ਼ਕ ਰਾਕੇਸ਼ ਅਸਥਾਨਾ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਨਤੀਜਿਆਂ ਦਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਏਜੰਸੀ ਨੂੰ ਸਬੂਤਾਂ ਤੋਂ ਪਤਾ ਚਲਿਆ ਹੈ ਕਿ ਮਰਹੂਮ ਅਦਾਕਾਰ ਅਤੇ ਉਸਦੀ ਪ੍ਰੇਮਿਕਾ ਰਿਆ ਚੱਕਰਵਰਤੀ ਨੂੰ ਨਸ਼ਿਆਂ ਦੀ ਸਪਲਾਈ ਕੀਤੀ ਗਈ ਸੀ।
ਹੁਣ NCB ਕਰੇਗੀ ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਮਾਮਲੇ ਦੀ ਜਾਂਚ - ਨਾਰਕੋਟਿਕਸ ਕੰਟਰੋਲ ਬਿਊਰੋ
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਜਾਂਚ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਜਾਂਚ ਕਰੇਗੀ। ਇਸ ਸਬੰਧੀ ਐਨਸੀਬੀ ਦੇ ਨਿਰਦੇਸ਼ਕ ਰਾਕੇਸ਼ ਅਸਥਾਨਾ ਨੇ ਕਿਹਾ ਕਿ ਉਹ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਜਾਂਚ ਮਾਮਲੇ ਵਿੱਚ ਸ਼ਾਮਲ ਹੋਣਗੇ।
ਰਾਕੇਸ਼ ਅਸਥਾਨਾ ਨੇ ਕਿਹਾ, 'ਸਾਨੂੰ ਮੰਗਲਵਾਰ ਸ਼ਾਮ ਨੂੰ ਈਡੀ ਤੋਂ ਇੱਕ ਪੱਤਰ ਮਿਲਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਵਿੱਤੀ ਲੈਣ-ਦੇਣ ਦੀ ਜਾਂਚ ਦੇ ਦੌਰਾਨ ਉਨ੍ਹਾਂ ਨੂੰ ਪਤਾ ਲੱਗਿਆ ਕਿ ਰਿਆ ਤੇ ਸੁਸ਼ਾਂਤ ਨੂੰ ਡਰੱਗਸ ਸਪਲਾਈ ਕੀਤੇ ਗਏ ਸਨ। ਐਨਸੀਬੀ ਦੀ ਇੱਕ ਟੀਮ ਹੁਣ ਜਾਂਚ ਕਰੇਗੀ ਤੇ ਇਸ ਵਿੱਚ ਸ਼ਾਮਲ ਲੋਕਾਂ ਤੋਂ ਪੁੱਛਗਿਛ ਕਰੇਗੀ।
ਇਸ ਕਰਕੇ ਐਨਸੀਬੀ ਜਾਂਚ ਵਿੱਚ ਸ਼ਾਮਲ ਹੋਵੇਗਾ। ਈਡੀ ਦੇ ਸੂਤਰਾਂ ਨੇ ਕਿਹਾ ਕਿ ਰਿਆ ਦੇ ਟੈਲੇਂਟ ਮੈਨੇਜਰ ਜਯਾ ਸਾਹਾ ਤੋਂ ਪੁੱਛਗਿਛ ਦੌਰਾਨ ਉਨ੍ਹਾਂ ਵਿਚਕਾਰ ਡਰੱਗਸ ਸਬੰਧੀ ਗੱਲ ਹੋਣ ਬਾਰੇ ਆਖਿਆ ਹੈ। ਹਾਲਾਂਕਿ, ਤਿੰਨੋਂ ਏਜੰਸੀਆਂ ਵਿਚੋਂ ਕਿਸੇ ਨੇ ਵੀ ਨਸ਼ਿਆਂ ਦਾ ਕੋਈ ਵੇਰਵਾ ਨਹੀਂ ਦਿੱਤਾ ਹੈ ਅਤੇ ਨਾ ਹੀ ਇਸ ਕੇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਦੁਆਰਾ ਇਸ ਦਾ ਜ਼ਿਕਰ ਕੀਤਾ ਗਿਆ ਹੈ।