ਪੰਜਾਬ

punjab

ETV Bharat / sitara

ਕਿਸਾਨਾਂ ਦੇ ਸਮਰਥਨ 'ਚ ਬਾਲੀਵੁੱਡ ਸਿਤਾਰੇ - ਅਦਾਕਾਰ ਸੋਨਮ ਕਪੂਰ

ਕਿਸਾਨੀ ਅੰਦੋਲਨ ਦੇ ਸਮਰਥਨ 'ਚ ਬਾਲੀਵੁਡ ਸਿਤਾਰੇ ਅੱਗੇ ਆ ਰਹੇ ਹਨ। ਬਾਲੀਵੁੱਡ ਦੀ ਨਾਮੀ ਅਦਾਕਾਰ ਸੋਨਮ ਕਪੂਰ ਅਤੇ ਪ੍ਰਿਯੰਕਾ ਚੋਪੜਾ ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਦਾ ਸਮਰਥਨ ਕੀਤਾ ਹੈ।

ਕਿਸਾਨਾਂ ਦੇ ਸਮਰਥਨ 'ਚ ਬਾਲੀਵੁੱਡ ਸਿਤਾਰੇ
ਕਿਸਾਨਾਂ ਦੇ ਸਮਰਥਨ 'ਚ ਬਾਲੀਵੁੱਡ ਸਿਤਾਰੇਕਿਸਾਨਾਂ ਦੇ ਸਮਰਥਨ 'ਚ ਬਾਲੀਵੁੱਡ ਸਿਤਾਰੇ

By

Published : Dec 7, 2020, 11:09 AM IST

ਮੁੰਬਈ: ਬਾਲੀਵੁੱਡ ਸਿਤਾਰਿਆਂ ਵੱਲੋਂ ਕਿਸਾਨਾਂ ਦਾ ਲਗਾਤਾਰ ਸਮਰਥਨ ਕੀਤਾ ਜਾ ਰਿਹਾ ਹੈ। ਬੀਤੇ ਕੁੱਝ ਦਿਨਾਂ ਤੋਂ ਕਈ ਨਾਮੀ ਹਸਤੀਆਂ ਦਿੱਲੀ ਦੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੀਆਂ ਹਨ। ਹਾਲ ਹੀ 'ਚ ਦਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਪੋਸਟ ਲਿਖ ਸਰਕਾਰ ਨੂੰ ਸਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਹੈ। ਹੁਣ ਬਾਲੀਵੁੱਡ ਦੀਆਂ ਦੋ ਨਾਮੀ ਅਦਾਕਾਰਾ ਪ੍ਰਿਅੰਕਾ ਚੋਪੜਾ ਅਤੇ ਸੋਨਮ ਕਪੂਰ ਵੀ ਇਸ ਲੜੀ 'ਚ ਸ਼ਾਮਲ ਹੋ ਗਈਆਂ ਹਨ।

ਦੋਵੇਂ ਅਦਾਕਾਰਾਂ ਕਿਸਾਨਾਂ ਦੇ ਸਮਰਥਨ 'ਚ ਅੱਗੇ ਆਈਆਂ ਹਨ। ਦੋਵਾਂ ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ। ਸੋਨਮ ਨੇ ਟਵੀਟਰ 'ਤੇ ਕਿਸਾਨਾਂ ਦੇ ਸਮਰਥਨ 'ਚ ਇੱਕ ਪੋਸਟ ਲਿਖੀ ਅਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਫ਼ੋਟੋ ਸਾਂਝੀ ਕੀਤੀ।

ਪ੍ਰਿਯੰਕਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਪੋਸਟ ਵਿੱਚ ਲਿਖਿਆ ਕਿ, “ਸਾਡੇ ਕਿਸਾਨ ਭਾਰਤ ਦੇ ਭੋਜਨ ਸਿਪਾਹੀ ਹਨ। ਉਨ੍ਹਾਂ ਦੇ ਡਰ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਇੱਕ ਲੋਕਤੰਤਰੀ ਹੋਣ ਦੇ ਨਾਤੇ, ਸਾਨੂੰ ਲਾਜ਼ਮੀ ਤੌਰ 'ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਮੁਸ਼ਕਲ ਦਾ ਹੱਲ ਜਲਦੀ ਨਿਕਲਨਾ ਚਾਹੀਦਾ ਹੈ।

ABOUT THE AUTHOR

...view details