ਚੰਡੀਗੜ੍ਹ: ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਗੀਤਕਾਰ ਅਮਰਿੰਦਰ ਗਿੱਲ ਆਪਣੀ ਗਾਇਕੀ ਤੇ ਆਪਣੀਆਂ ਫ਼ਿਲਮ ਕਰਕੇ ਕਾਫ਼ੀ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਅਮਰਿੰਦਰ ਦੀ ਫ਼ਿਲਮ 'ਚੱਲ ਮੇਰਾ ਪੁੱਤ' ਰਿਲੀਜ਼ ਹੋਈ ਹੈ ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਅਦਾਕਾਰ:
ਫ਼ਿਲਮ ਵਿੱਚ ਜੇਕਰ ਅਦਾਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਫ਼ਿਲਮ ਵਿੱਚ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਮੁੱਖ ਭੂਮਿਕਾ ਵਿੱਚ ਹਨ। ਇਸ ਤੋਂ ਇਲਾਵਾ ਫ਼ਿਲਮ ਵਿੱਚ ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਦੇ ਕਈ ਅਦਾਕਾਰ ਵੀ ਸ਼ਾਮਲ ਹਨ।
ਕਹਾਣੀ :
'ਚੱਲ ਮੇਰਾ ਪੁੱਤ' ਫ਼ਿਲਮ ਦੀ ਜੇ ਕਹਾਣੀ ਦੀ ਗੱਲ ਕੀਤੀ ਜਾਵੇ ਤਾਂ ਫ਼ਿਲਮ ਵਿੱਚ ਲਹਿੰਦੇ ਤੇ ਚੜ੍ਹਦੇ ਪੰਜਾਬ ਦਾ ਸੁਮੇਲ ਦਿਖਾਇਆ ਗਿਆ ਹੈ। ਇਸ ਫ਼ਿਲਮ ਵਿੱਚ ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੀ ਰੀਤ ਨੂੰ ਦਿਖਾਇਆ ਗਿਆ ਹੈ। ਇਸ ਵਿੱਚ ਵਿਖਾਇਆ ਹੈ ਕਿ ਕਿਵੇਂ ਉੱਥੇ ਰਹਿ ਕੇ ਜਿੰਦਰ (ਅਮਰਿੰਦਰ ਗਿੱਲ) ਤੇ ਬਿੱਲਾ (ਗੁਰਸ਼ਬਦ ) ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹਨ ਅਤੇ ਪੈਸਾ ਕਮਾਉਂਦੇ ਹਨ। ਇਸ ਤੋਂ ਇਲਾਵਾ ਫ਼ਿਲਮ ਵਿੱਚ ਸਵੀ (ਸਿੰਮੀ ਚਾਹਲ) ਦੀ ਜਿੰਦਰ ਨਾਲ ਇੱਕ ਮਿੱਠੀ ਜਿਹੀ ਲਵ ਸਟੋਰੀ ਨੂੰ ਵੀ ਦਿਖਾਇਆ ਗਿਆ ਹੈ।