ਮੋਹਾਲੀ: ਪੰਜਾਬ ਸਰਕਾਰ ਵੱਲੋਂ ਨਸ਼ੇਆਂ ਦਾ ਮੁਕੰਮਲ ਖਾਤਮਾ ਕਰਨ ਲਈ ਅਹਿਮ ਉਪਰਾਲਾ ਕੀਤਾ ਗਿਆ। ਸਰਕਾਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਸਟੇਟ ਯੂਥ ਫ਼ੈਸਟੀਵਲ ਦੀ ਸ਼ੁਰੂਆਤ ਕੀਤੀ ਗਈ। ਮਨੋਰੰਜਨ ਜਗਤ ਨੂੰ ਪ੍ਰਫ਼ੁੱਲਤ ਕਰਨ ਦੇ ਲਈ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਚਰਨਜੀਤ ਸਿੰਘ ਵੱਲੋਂ ਇਸ ਮੌਕੇ 'ਦਿ ਪੰਜਾਬ ਯੂਥ ਆਈਕਨ ਐਵਾਰਡ 2020' ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੂੰ ਮਿਲਿਆ।
ਪੰਜਾਬੀ ਇੰਡਸਟਰੀ ਨੇ ਕੀਤੀ ਪੰਜਾਬ ਸਰਕਾਰ ਦੀ ਸ਼ਲਾਘਾ - Pollywood news
ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਸਟੇਟ ਯੂਥ ਫ਼ੈਸਟੀਵਲ ਦੀ ਸ਼ੁਰੂਆਤ ਕੀਤੀ ਗਈ। ਇਸ ਸਮਾਰੋਹ 'ਚ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੂੰ 'ਦਿ ਪੰਜਾਬ ਯੂਥ ਆਈਕਨ ਐਵਾਰਡ 2020' ਨਾਲ ਨਿਵਾਜ਼ਿਆ ਗਿਆ। ਅਦਾਕਾਰ ਗੁਰਪ੍ਰੀਤ ਘੁੱਗੀ ਨੇ ਮੀਡੀਆ ਨਾਲ ਗੱਲਬਾਤ ਵੇਲੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਅਹਿਮ ਸ਼ਬਦ ਕਹੇ।
ਫ਼ੋਟੋ
ਗੁਰਪ੍ਰੀਤ ਘੁੱਗੀ ਨੇ ਮੀਡੀਆ ਦੇ ਮੁਖ਼ਾਤਿਬ ਹੁੰਦਿਆਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਗੁਰਪ੍ਰੀਤ ਘੁੱਗੀ ਨੇ ਨੌਜਵਾਨਾਂ ਨੂੰ ਲੈਕੇ ਅਹਿਮ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਨੌਜਵਾਨਾਂ ਨੂੰ ਦੋਸ਼ੀ ਮੰਨਦਾ ਹੈ। ਉਹ ਨੌਜਵਾਨਾਂ ਨੂੰ ਜ਼ਿੰਮੇਵਾਰ ਤਾਂ ਠਹਿਰਾ ਦਿੰਦੇ ਹਨ ਪਰ ਉਨ੍ਹਾਂ ਦੀ ਜ਼ਿੰਮੇਵਾਰੀ ਨਹੀਂ ਲੈਂਦੇ। ਦੱਸਦਈਏ ਕਿ ਗੁਰਪ੍ਰੀਤ ਘੁੱਗੀ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਸਰਕਾਰ ਦੇ ਇਸ ਕਦਮ ਦੀ ਤਾਰੀਫ਼ ਕੀਤੀ ਹੈ।