ਬਠਿੰਡਾ:ਪੰਜਾਬੀ ਦੇ ਮਸ਼ਹੂਰ ਗੀਤਕਾਰ (Lyricist) ਦੀਪਾ ਘੋਲੀਆ ਦੀ ਡੇਂਗੂ ਨਾਲ ਮੌਤ ਹੋ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਦੀਪਾ ਪਿਛਲੇ ਦਿਨਾਂ ਤੋਂ ਬਿਮਾਰ ਸੀ ਅਤੇ ਬਠਿੰਡਾ ਦੇ ਆਦੇਸ਼ ਹਸਪਤਾਲ ਵਿੱਚ ਇਲਾਜ ਅਧੀਨ ਸੀ। ਜਿਸ ਦੀ ਅੱਜ ਸਵੇਰੇ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਦੀਪਾ ਘੋਲੀਆਂ (Dengue) ਬਠਿੰਡਾ ਜ਼ਿਲ੍ਹੇ ਦੇ ਪਿੰਡ ਘੋਲੀਆ ਦਾ ਰਹਿਣ ਵਾਲਾ ਸੀ ਅਤੇ ਉਹ ਪਿਛਲੇ 25-30 ਸਾਲਾਂ ਤੋਂ ਗੀਤਕਾਰੀ ਲਾਈਨ ਵਿਚ ਸੀ। ਲਗਪਗ 46 ਸਾਲਾਂ ਦੀ ਉਮਰ ਦਾ ਇਹ ਗੀਤਕਾਰ ਬਠਿੰਡਾ ਦੇ ਆਦਰਸ਼ ਨਗਰ ਵਿੱਚ ਪਿਛਲੇ ਕਈ ਸਾਲਾਂ ਤੋਂ ਰਹਿ ਰਿਹਾ ਸੀ।ਦੀਪਾ ਘੋਲੀਆਂ ਦੀ ਮੌਤ ਦੀ ਖਬਰ ਨਾਲ ਪੰਜਾਬੀ ਗੀਤਕਾਰਾ ਅਤੇ ਕਲਾਕਾਰਾਂ ਨੂੰ ਗਹਿਰਾ ਸਦਮਾ ਲੱਗਿਆ ਹੈ।