ਪੰਜਾਬ

punjab

ETV Bharat / sitara

ਫ਼ਿਲਮ 'ਸੁਰਖ਼ੀ ਬੰਦੀ' ਦਾ ਪੋਸਟਰ ਰਿਲੀਜ਼, ਗੁਰਨਾਮ ਬਣੇ ਮੇਕਅੱਪ ਮੈਨ

ਫ਼ਿਲਮ 'ਸੁਰਖ਼ੀ ਬੰਦੀ' ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਇਸ ਦੀ ਜਾਣਕਾਰੀ ਫ਼ਿਲਮ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਕੀਤਾ ਹੈ। ਇਹ ਫ਼ਿਲਮ 30 ਅਗਸਤ ਨੂੰ ਸਿਨੇਮਾ ਘਰਾਂ ਦੇ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।ਇਸ ਫ਼ਿਲਮ ਰਾਹੀਂ ਪਹਿਲੀ ਵਾਰ ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਦੀ ਜੋੜੀ ਵੱਡੇ ਪਰਦੇ 'ਤੇ ਦਰਸ਼ਕਾਂ ਦੇ ਸਨਮੁੱਖ ਹੋਵੇਗੀ।

By

Published : Aug 1, 2019, 2:07 PM IST

ਫ਼ੋਟੋ

ਚੰਡੀਗੜ੍ਹ : 30 ਅਗਸਤ ਨੂੰ ਸਿਨੇਮਾਘਰਾਂ ਦੇ ਵਿੱਚ ਰਿਲੀਜ਼ ਹੋ ਜਾਣ ਰਹੀ ਫ਼ਿਲਮ 'ਸੁਰਖ਼ੀ ਬੰਦੀ' ਦਾ ਫ਼ਰਸਟ ਲੁੱਕ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਇਸ ਫ਼ਿਲਮ ਦੇ ਵਿੱਚ ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਮੁੱਖ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਂਣਗੇ। ਦੱਸ ਦਈਏ ਕਿ ਇਸ ਪੋਸਟਰ ਨੂੰ ਫ਼ਿਲਮ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਕੀਤਾ ਹੈ।

ਕਾਬਿਲ-ਏ-ਗੌਰ ਹੈ ਕਿ ਇਸ ਫ਼ਿਲਮ ਦਾ ਨਿਰਦੇਸ਼ਨ ਜਗਦੀਪ ਸਿੱਧੂ ਵੱਲੋਂ ਕੀਤਾ ਗਿਆ ਹੈ। ਇਹ ਉਹ ਨਿਰਦੇਸ਼ਕ ਹਨ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਹਾਲ ਹੀ ਦੇ ਵਿੱਚ ਰਿਲੀਜ਼ ਹੋਈ ਫ਼ਿਲਮ 'ਛੜਾ' ਨੇ ਬਾਕਸ ਆਫ਼ਿਸ 'ਤੇ ਚੰਗਾ ਪ੍ਰਦਰਸ਼ਨ ਕੀਤਾ ਸੀ । ਜੀ-ਸਟੂਡੀਓਜ਼ ਦੇ ਬੈਨਰ ਹੇਠ ਰਿਲੀਜ਼ ਹੋ ਰਹੀ ਇਸ ਫ਼ਿਲਮ ਦੇ ਪੋਸਟਰ 'ਚ ਗੁਰਨਾਮ ਭੁੱਲਰ ਮੇਕਅੱਪ ਦਾ ਸਮਾਨ ਹੱਥ ਵਿੱਚ ਫ਼ੜਦੇ ਹੋਏ ਵਿਖਾਈ ਦੇ ਰਹੇ ਹਨ। ਇਸ ਪੋਸਟਰ ਦੇ ਵਿੱਚ ਚੰਗੀ ਗੱਲ ਇਹ ਵੀ ਹੈ ਕਿ ਫ਼ਿਲਮ ਦਾ ਨਾਂਅ ਪੰਜਾਬੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ 'ਚ ਵੇਖਣ ਨੂੰ ਮਿਲ ਰਿਹਾ ਹੈ।

ਜ਼ਿਕਰ-ਏ-ਖ਼ਾਸ ਹੈ ਕਿ ਇਸ ਫ਼ਿਲਮ ਰਾਹੀ ਪਹਿਲੀ ਵਾਰ ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਦੀ ਜੋੜੀ ਦਰਸ਼ਕਾਂ ਦੇ ਰੂ-ਬ-ਰੂ ਹੋਵੇਗੀ। ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਦੀ ਇਹ ਦੂਸਰੀ ਫ਼ਿਲਮ ਹੈ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ 'ਗੁੱਡੀਆਂ ਪਟੋਲੇ' ਦਰਸ਼ਕਾਂ ਨੂੰ ਬਹੁਤ ਪਸੰਦ ਆਈ ਸੀ।

ABOUT THE AUTHOR

...view details