ਹੈਦਰਾਬਾਦ: ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ (Raj Kundra) ਨੂੰ ਪੋਰਨੋਗ੍ਰਾਫੀ ਮਾਮਲੇ 'ਚ ਬੁੱਧਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਅਗਾਊਂ ਜ਼ਮਾਨਤ ਦੀ ਮੰਗ ਕਰ ਰਹੇ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ 'ਤੇ ਚਾਰ ਹਫ਼ਤਿਆਂ ਲਈ ਰੋਕ ਲਾ ਦਿੱਤੀ ਹੈ। ਇਸ ਸਬੰਧੀ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਰਾਜ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸ ਨੂੰ ਇਸ ਸਾਲ ਪੋਰਨੋਗ੍ਰਾਫੀ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਇਸ ਮਾਮਲੇ 'ਚ ਜ਼ਮਾਨਤ ਵੀ ਮਿਲ ਚੁੱਕੀ ਹੈ।
ਕੀ ਸੀ ਮਾਮਲਾ?
ਦੱਸ ਦਈਏ ਕਿ ਇਸ ਸਾਲ 19 ਜੁਲਾਈ ਨੂੰ ਮੁੰਬਈ ਪੁਲਿਸ ਨੇ ਰਾਜ ਕੁੰਦਰਾ ਅਤੇ ਉਸ ਦੇ ਸਾਥੀ ਨੂੰ ਪੋਰਨ ਫਿਲਮ ਬਣਾਉਣ ਅਤੇ ਮੋਬਾਈਲ ਐਪ ਰਾਹੀਂ ਉਸ ਨੂੰ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਮਾਮਲੇ 'ਚ ਮਾਡਲ ਸ਼ਰਲਿਨ ਚੋਪੜਾ ਨੇ ਵੀ ਰਾਜ ਕੁੰਦਰਾ ਅਤੇ ਉਨ੍ਹਾਂ ਦੀ ਕੰਪਨੀ 'ਤੇ ਗੰਭੀਰ ਦੋਸ਼ ਲਗਾਏ ਸੀ।