ਮੁੰਬਈ: ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਨੇ ਸੁਪਰੀਮ ਕੋਰਟ ਵਿੱਚ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਮੈਨੂੰ ਝੂਠਾ ਫਸਾਇਆ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਸੁਸ਼ਾਂਤ ਦੇ ਪਿਤਾ ਨੇ ਪਟਨਾ ਵਿੱਚ ਰੀਆ ਸਮੇਤ 6 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਸੀ।
ਬੁੱਧਵਾਰ ਨੂੰ ਰੀਆ ਚੱਕਰਵਰਤੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਸ ਨੂੰ ਬਿਹਾਰ ਤੋਂ ਮੁੰਬਈ ਤਬਦੀਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਦਾਲਤ ਵਿੱਚ ਕਿਹਾ- ਸੁਸ਼ਾਂਤ ਦੀ ਮੌਤ ਤੋਂ ਬਾਅਦ ਤੋਂ ਉਸ ਨੂੰ ਬਲਾਤਕਾਰ ਅਤੇ ਮੌਤ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰੀਆ ਨੂੰ ਇਸ ਮਾਮਲੇ ਵਿੱਚ ਝੂਠਾ ਫਸਾਇਆ ਗਿਆ ਹੈ।
ਰੀਆ ਚੱਕਰਵਰਤੀ ਨੇ ਸੁਪਰੀਮ ਕੋਰਟ ਵਿੱਚ ਮੰਨਿਆ ਹੈ ਕਿ ਉਹ ਸੁਸ਼ਾਂਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਸੀ। ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਿੱਚ ਬਾਲੀਵੁੱਡ ਅਦਾਕਾਰਾ ਰੀਆ ਨੇ ਕਿਹਾ ਹੈ ਕਿ ਦੋਵੇਂ 8 ਜੂਨ ਤੱਕ ਲਿਵ-ਇਨ ਵਿੱਚ ਸਨ ਅਤੇ ਉਸ ਤੋਂ ਬਾਅਦ ਉਹ ਅਸਥਾਈ ਤੌਰ ‘ਤੇ ਮੁੰਬਈ ਸਥਿਤ ਆਪਣੇ ਘਰ ਵਿੱਚ ਸਿਫ਼ਟ ਹੋ ਗਈ ਸੀ।