ਮੁੰਬਈ: ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵਾਂ ਦੇ ਚੱਲਦੇ ਬਾਲੀਵੁੱਡ ਦੇ ਕਈ ਮਸ਼ਹੂਰ ਅਦਾਕਾਰ ਲੋਕਾਂ ਨੂੰ ਆਪਣੇ ਘਰ ਵਿੱਚ ਰਹਿਣ ਦੀ ਅਪੀਲ ਕਰ ਰਹੇ ਹਨ। ਉੱਥੇ ਹੀ ਬਾਲੀਵੁੱਡ ਅਦਾਕਾਰ ਅਨਿਲ ਕਪੂਰ ਅਤੇ ਸੰਜੇ ਦੱਤ ਨੇ ਵੀ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਣ ਲਈ ਅਪੀਲ ਕੀਤੀ ਹੈ।
ਅਨਿਲ ਕਪੂਰ ਨੇ ਦੂਰਦਰਸ਼ਨ 'ਤੇ ਪ੍ਰਸਾਰਿਤ ਹੋਏ ਇੱਕ ਵੀਡੀਓ ਸੰਦੇਸ਼ ਵਿੱਚ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਅਤੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਸਾਵਧਾਨੀਆਂ ਵਰਤਣ ਲਈ ਕਿਹਾ ਹੈ।
ਅਦਾਕਾਰ ਅਨਿਲ ਕਪੂਰ ਨੇ ਕਿਹਾ ਕਿ,"ਜਿਵੇਂ ਕਿ ਤੁਸੀਂ ਜਾਣਦੇ ਹੀ ਹੋ, ਅਸੀਂ ਸਾਰੇ ਇੱਕ ਮਹਾਮਾਰੀ ਦੇ ਦੌਰ ਵਿੱਚੋਂ ਲੰਘ ਰਹੇ ਹਾਂ ਅਤੇ ਜੇ ਅਸੀਂ ਆਪਣੀ ਰੱਖਿਆ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਮਿਲ ਕੇ ਕੁਝ ਕਰਨਾ ਪਵੇਗਾ। ਇੱਕ ਛੋਟਾ ਜਿਹਾ ਕਦਮ ਕਈਆਂ ਦੀਆਂ ਜਾਨਾਂ ਬਚਾ ਸਕਦਾ ਹੈ।"