ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੀ ਰਵਾਇਤ ਨੂੰ ਅਪਣਾਉਂਦੇ ਹੋਏ ਗਾਇਕੀ ਤੋਂ ਅਦਾਕਾਰੀ 'ਚ ਆਏ ਸਿੱਧੂ ਮੂਸੇਵਾਲਾ ਦੀ ਪਹਿਲੀ ਫ਼ਿਲਮ 'ਤੇਰੀ ਮੇਰੀ ਜੋੜੀ' ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ।
ਸਿੱਧੂ ਮੂਸੇਵਾਲਾ ਦੀ ਪਹਿਲੀ ਫ਼ਿਲਮ ਦਾ ਟੀਜ਼ਰ ਹੋਇਆ ਰਿਲੀਜ਼ - FILM
ਕੁਝ ਹੀ ਸਮੇਂ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਛਾਉਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਫ਼ਿਲਮ 'ਤੇਰੀ ਮੇਰੀ ਜੋੜੀ' ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ਟੀਜ਼ਰ 'ਚ ਸਿੱਧੂ ਡਾਕੂ ਦੇ ਰੂਪ 'ਚ ਵਿਖਾਈ ਦੇ ਰਹੇ ਹਨ।
ਫ਼ੋਟੋ
ਦੱਸ ਦਈਏ ਕਿ ਇਸ ਟੀਜ਼ਰ ਦੇ ਵਿੱਚ ਸਿੱਧੂ ਮੂਸੇਵਾਲਾ ਡਾਕੂ ਦੇ ਅੰਦਾਜ਼ 'ਚ ਵਿਖਾਈ ਦੇ ਰਹੇ ਹਨ। ਇਸ ਫ਼ਿਲਮ 'ਚ ਸਿੱਧੂ ਮੂਸੇਵਾਲਾ ਤੋਂ ਇਲਾਵਾ ਯੋਗਰਾਜ ਸਿੰਘ, ਮਸ਼ਹੂਰ ਯੂਟਿਊਬਰ ਕਿੰਗ ਬੀ ਚੌਹਾਨ, ਸੈਮੀ ਗਿੱਲ, ਮੋਨਿਕਾ ਸ਼ਰਮਾ, ਰਾਣਾ ਜੰਗ ਬਹਾਦਰ ਵਰਗੇ ਦਿੱਗਜ ਕਲਾਕਾਰ ਅਹਿਮ ਕਿਰਦਾਰ ਨਿਭਾਉਂਦੇ ਹੋਏ ਵਿਖਾਈ ਦੇਣਗੇ।
26 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦਾ ਟਰੇਲਰ 5 ਜੁਲਾਈ ਨੂੰ ਰਿਲੀਜ਼ ਕੀਤਾ ਜਾਵੇਗਾ। ਯੂਟਿਊਬ 'ਤੇ ਇਸ ਫ਼ਿਲਮ ਦੇ ਟੀਜ਼ਰ ਨੂੰ ਹੁਣ ਤੱਕ 3 ਲੱਖ ਤੋਂ ਵਧ ਲੋਕ ਵੇਖ ਚੁੱਕੇ ਹਨ।
Last Updated : Jun 18, 2019, 10:55 AM IST