ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ 'ਚ ਮੁੰਬਈ ਪੁਲਿਸ ਵੱਲੋਂ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉੱਥੇ ਹੀ ਮਹੇਸ਼ ਭੱਟ ਨੇ ਅੱਜ ਸਾਂਤਾਕਰੂਜ਼ ਪੁਲਿਸ ਥਾਣੇ ਵਿਖੇ ਆਪਣਾ ਬਿਆਨ ਦਰਜ ਕਰਵਾਇਆ ਹੈ।
ਸੁਸ਼ਾਂਤ ਖੁਦਕੁਸ਼ੀ ਮਾਮਲੇ ਵਿੱਚ ਮਹੇਸ਼ ਭੱਟ ਦਾ ਬਿਆਨ ਦਰਜ - ਖੁਦਕੁਸ਼ੀ ਮਾਮਲੇ ਵਿੱਚ ਮਹੇਸ਼ ਭੱਟ ਦਾ ਬਿਆਨ ਦਰਜ਼
ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿੱਚ ਮੁੰਬਈ ਪੁਲਿਸ ਦੀ ਜਾਂਚ ਚੱਲ ਰਹੀ ਹੈ। ਪੁਲਿਸ ਨੇ ਨਿਰਮਾਤਾ-ਨਿਰਦੇਸ਼ਕ ਮਹੇਸ਼ ਭੱਟ ਨੂੰ ਸੰਮਨ ਭੇਜਿਆ ਸੀ। ਇਸ ਮਾਮਲੇ ਵਿੱਚ ਮਹੇਸ਼ ਭੱਟ ਨੇ ਸਾਂਤਾਕਰੂਜ਼ ਪੁਲਿਸ ਥਾਣੇ ਵਿੱਚ ਆਪਣਾ ਬਿਆਨ ਦਰਜ ਕਰਵਾਇਆ ਹੈ।
ਉਨ੍ਹਾਂ ਪੁਲਿਸ ਥਾਣੇ ਤੋਂ ਬਾਹਰ ਨਿਕਲਦੇ ਸਮੇਂ ਕੈਮਰੇ 'ਚ ਕੈਦ ਕਰ ਲਿਆ ਗਿਆ। ਪਿਛਲੇ ਐਤਵਾਰ ਨੂੰ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਦੱਸਿਆ ਸੀ ਕਿ ਸੁਸ਼ਾਂਤ ਖੁਦਕੁਸ਼ੀ ਮਾਮਲੇ ਵਿੱਚ ਮਹੇਸ਼ ਭੱਟ ਅਤੇ ਕਰਨ ਜੌਹਰ ਦੇ ਮੈਨੇਜਰ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਦੱਸ ਦੇਈਏ ਕਿ ਮਹੇਸ਼ ਭੱਟ ਅਤੇ ਕਰਨ ਜੌਹਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿੱਚ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਕਰਨ ਜੌਹਰ 'ਤੇ ਸੁਸ਼ਾਂਤ ਦੇ ਕਰੀਅਰ ਨੂੰ ਖਰਾਬ ਕਰਨ ਦੇ ਦੋਸ਼ ਵੀ ਲਗਾਏ ਜਾ ਰਹੇ ਹਨ। ਆਲੀਆ ਭੱਟ, ਸੋਨਮ ਕਪੂਰ, ਸੋਨਾਕਸ਼ੀ ਸਿਨਹਾ ਸਮੇਤ ਕਈ ਸਟਾਰ ਕਿਡਜ਼ ਨੂੰ ਵੀ ਜ਼ਬਰਦਸਤ ਤਰੀਕੇ ਨਾਲ ਟ੍ਰੋਲ ਕੀਤਾ ਜਾ ਰਿਹਾ ਹੈ।