ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਪਾਲੀਵੁੱਡ ਦਾ ਪ੍ਰਣਾਮ
ਸ਼ੁਕਰਵਾਰ ਨੂੰ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਸਬੰਧ 'ਚ ਪੰਜਾਬੀ ਇੰਡਸਟਰੀ ਦੇ ਨਾਮਵਾਰ ਕਲਾਕਾਰਾਂ ਨੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਹੈ।
ਚੰਡੀਗੜ੍ਹ : ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਦੁਨੀਆਂ ਭਰ 'ਚ ਯਾਦ ਕੀਤਾ ਜਾ ਰਿਹਾ ਹੈ। ਗੁਰੂ ਅਰਜਨ ਦੇਵ ਜੀ ਨੇ ਇਨਸਾਨੀਅਤ ਦੀ ਭਲਾਈ ਲਈ ਸ਼ਹਾਦਤ ਦਾ ਜਾਮ ਪੀਤਾ ਸੀ।
ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪੰਜਾਬੀ ਇੰਡਸਟਰੀ ਦੇ ਕਈ ਨਾਮਵਾਰ ਕਲਾਕਾਰਾਂ ਨੇ ਸ਼ੁਕਰਵਾਰ ਨੂੰ ਇੰਸਟਾਗ੍ਰਾਮ ਤੇ ਪੋਸਟ ਸਾਂਝੇ ਕੀਤੇ ਹਨ। ਇੰਨ੍ਹਾਂ ਪੋਸਟਾਂ ਦੇ ਵਿੱਚ ਕਲਾਕਾਰਾਂ ਵੱਲੋਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਗਿਆ ਹੈ।
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਜੈਜ਼ੀ ਬੀ ਨੇ
ਗੁਰੂ ਸਾਹਿਬ ਨੂੰ ਪ੍ਰਣਾਮ ਕਰਦੇ ਹੋਏ ਲਿਖਿਆ ,"ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ।।"