ਪੰਜਾਬ

punjab

ETV Bharat / sitara

ਟੌਮ ਹੈਂਕਸ ਨੇ ਕੋਰੋਨਾ ਵਾਇਰਸ ਦੀ ਪੁਸ਼ਟੀ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਦਿੱਤੀ ਸਲਾਹ

ਹਾਲ ਹੀ ਵਿੱਚ, ਹਾਲੀਵੁੱਡ ਅਦਾਕਾਰ ਟੌਮ ਹੈਂਕਸ ਅਤੇ ਉਸਦੀ ਪਤਨੀ ਦੇ ਕੋਰੋਨਾ ਵਾਇਰਸ ਦੁਆਰਾ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਜਿਸ ਤੋਂ ਬਾਅਦ ਟੌਮ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਦੂਜੇ ਦੀ ਦੇਖਭਾਲ ਕਰਨ ਦੀ ਸਲਾਹ ਦਿੱਤੀ ਹੈ ।

ਟੌਮ ਹੈਂਕਸ ਨੇ ਕੋਰੋਨਾ ਵਾਇਰਸ ਦੀ ਪੁਸ਼ਟੀ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਦਿੱਤੀ ਸਲਾਹ
ਟੌਮ ਹੈਂਕਸ ਨੇ ਕੋਰੋਨਾ ਵਾਇਰਸ ਦੀ ਪੁਸ਼ਟੀ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਦਿੱਤੀ ਸਲਾਹ

By

Published : Mar 16, 2020, 12:01 AM IST

ਲਾਸ ਏਂਜਲਸ: ਹਾਲੀਵੁੱਡ ਅਦਾਕਾਰ ਟੌਮ ਹੈਂਕਸ ਵੀ ਕੋਰੋਨਾ ਵਾਇਰਸ ਤੋਂ ਪੀੜਤ ਹਨ। ਇਸ ਬਿਮਾਰੀ ਦੇ ਹੋਣ ਤੋਂ ਬਾਅਦ ਉਨ੍ਹਾਂ ਨੇ ਇਨਸਟਾਗ੍ਰਾਮ ਪੋਸਟ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਤੋਂ ਆਪਣਾ ਅਤੇ ਦੂਜਿਆਂ ਦਾ ਖਿਆਲ ਰੱਖਣ ਦੀ ਅਪੀਲ ਕੀਤੀ ਹੈ।

ਰਿਪੋਰਟ ਦੇ ਮੁਤਾਬਕ ਹੈਂਕਸ ਅਤੇ ਉਨ੍ਹਾਂ ਦੀ ਪਤਨੀ ਰੀਟਾ ਵਿਲਸਨ ਆਸਟ੍ਰੇਲੀਆ ਵਿੱਚ ਸ਼ੂਟਿੰਗ ਦੌਰਾਨ ਬਿਮਾਰ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਆਈਸੋਲੇਸ਼ਨ ਵਿੱਚ ਰੱਖ ਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਹੈਂਕਸ ਨੇ ਐਤਵਾਰ ਨੂੰ ਆਪਣੇ ਪ੍ਰਸ਼ੰਸਕਾਂ ਦੇ ਨਾਲ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੇ ਸਾਹਮਣੇ ਖਾਣਾ ਰੱਖਿਆ ਹੋਇਆ ਹੈ। ਇਸ ਤੋਂ ਲੱਗ ਰਿਹਾ ਹੈ ਕਿ ਬਿਮਾਰੀ ਦਾ ਬੁਰਾ ਦੌਰ ਖਤਮ ਹੋ ਚੁੱਕਿਆ ਹੈ। ਉਨ੍ਹਾਂ ਇਸ ਦੇ ਕੈਪਸ਼ਨ ਵਿੱਚ ਲਿਖਿਆ ਹੈ, "ਮਦਦ ਕਰਨ ਵਾਲਿਆਂ ਦਾ ਸ਼ੁਕਰੀਆ। ਖੁਦ ਦਾ ਖਿਆਲ ਰੱਖੋ ਅਤੇ ਇੱਕ-ਦੂਜੇ ਦਾ ਵੀ ਖਿਆਲ ਰੱਖੋ।"

ਤੁਹਾਨੂੰ ਦੱਸ ਦਈਏ ਕਿ ਟੌਮ ਨੇ ਬੀਤੇ ਦਿਨੀਂ ਹੀ ਆਪਣੇ ਟਵਿੱਟਰ ਅਕਾਊਂਟ 'ਤੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਦੱਸਿਆ ਸੀ ਕਿ ਉਹ ਫਿਲਮ ਬਣਾਉਣ ਦੇ ਲਈ ਆਸਟ੍ਰੇਲੀਆ ਵਿੱਚ ਮੌਜੂਦ ਹਨ। ਆਪਣੀ ਪੋਸਟ ਵਿੱਚ ਹਾਲੀਵੁੱਡ ਅਦਾਕਾਰ ਨੇ ਦੱਸਿਆ ਕਿ ਆਸਟ੍ਰੇਲੀਆ ਵਿੱਚ ਰਹਿੰਦੇ ਹੋਏ ਉਨ੍ਹਾਂ ਨੂੰ ਬੁਖਾਰ ਹੋ ਗਿਆ ਸੀ ਅਤੇ ਕੋਰੋਨਾ ਵਾਇਰਸ ਦੇ ਕਾਰਨ ਉਨ੍ਹਾਂ ਨੂੰ ਹੁਣ ਵੱਖ ਕੀਤਾ ਗਿਆ, ਨਾਲ ਹੀ ਨਿਗਰਾਨੀ ਵਿੱਚ ਵੀ ਰੱਖਿਆ ਗਿਆ ਹੈ।

ABOUT THE AUTHOR

...view details