ਪੰਜਾਬ

punjab

ETV Bharat / sitara

ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗੀਤ 'ਸਟ੍ਰੇਂਜਰ' - Film Good News Collection

ਦਿਲਜੀਤ ਦੋਸਾਂਝ ਅਤੇ ਸਿਮਰ ਕੌਰ ਦੀ ਆਵਾਜ਼ ਵਿੱਚ ਰਿਲੀਜ਼ ਹੋਇਆ ਗੀਤ 'ਸਟ੍ਰੇਂਜਰ' ਦਰਸ਼ਕਾਂ ਨੂੰ ਕਾਫ਼ੀ ਪਸੰਦ ਕਰ ਰਹੇ ਹਨ। ਇਸ ਗੀਤ ਨੂੰ ਯੂਟਿਊਬ 'ਤੇ 5 ਮਿਲੀਅਨ ਤੋਂ ਜ਼ਿਆਦਾ ਲੋਕ ਵੇਖ ਚੁੱਕੇ ਹਨ। ਗੀਤ ਦੀ ਵੀਡੀਓ 'ਚ ਮਸ਼ਹੂਰ ਪੰਜਾਬੀ ਅਦਾਕਾਰਾ ਰੂਪੀ ਗਿੱਲ ਨੇ ਐਕਟ ਕੀਤਾ ਹੈ।

Diljit Dosanjh news
ਫ਼ੋਟੋ

By

Published : Jan 23, 2020, 6:33 PM IST

ਨਵੀਂ ਦਿੱਲੀ: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੇ ਗੀਤਾਂ ਦੇ ਨਾਲ-ਨਾਲ ਬਾਲੀਵੁੱਡ 'ਚ ਵੀ ਕਮਾਲ ਕਰ ਰਹੇ ਹਨ। ਦਸੰਬਰ ਮਹੀਨੇ ਰਿਲੀਜ਼ ਹੋਈ ਫ਼ਿਲਮ 'ਗੁੱਡ ਨਿਊਜ਼' ਨੇ ਬਾਕਸ ਆਫ਼ਿਸ 'ਤੇ ਚੰਗੀ ਕਮਾਈ ਕੀਤੀ। ਇਸ ਫ਼ਿਲਮ 'ਚ ਦਿਲਜੀਤ ਦੀ ਅਦਾਕਾਰੀ ਸਭ ਨੂੰ ਬਹੁਤ ਪਸੰਦ ਆਈ। ਹਾਲ ਹੀ ਵਿੱਚ ਦਿਲਜੀਤ ਦਾ ਨਵਾਂ ਪੰਜਾਬੀ ਗੀਤ 'ਸਟ੍ਰੇਂਜਰ' (Stranger) ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਦਿਲਜੀਤ ਤੋਂ ਇਲਾਵਾ ਸਿਮਰ ਕੌਰ ਨੇ ਵੀ ਆਪਣੀ ਅਵਾਜ਼ ਦੇ ਨਾਲ ਸ਼ਿੰਘਾਰਿਆ ਹੈ।

ਦੱਸਦਈਏ ਕਿ ਇਸ ਗੀਤ ਨੂੰ ਯੂਟਿਊਬ 'ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਗੀਤ ਨੂੰ 5 ਮਿਲੀਅਨ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਯਸ਼ਰਾਜ ਬੈਨਰ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਗੀਤ ਵਿੱਚ ਮਸ਼ਹੂਰ ਪੰਜਾਬੀ ਅਦਾਕਾਰਾ ਰੂਪੀ ਗਿੱਲ ਨੇ ਐਕਟ ਕੀਤਾ ਹੈ। ਸੁਮੀਤ ਸਿੰਘ ਨੇ ਇਸ ਗੀਤ ਨੂੰ ਪ੍ਰੋਡਿਊਸ ਕੀਤਾ ਹੈ ਜਦਕਿ ਗੀਤ ਦੇ ਬੋਲ ਅਲਫਾਜ਼ ਨੇ ਲਿਖੇ ਹਨ।

ਜ਼ਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਬਾਲੀਵੁੱਡ ਵਿੱਚ ਆਪਣੀ ਸ਼ੁਰੂਆਤ ਫ਼ਿਲਮ ‘ਉੜਤਾ ਪੰਜਾਬ’ ਨਾਲ ਕੀਤੀ ਸੀ। ਹਾਲ ਹੀ ਵਿਚ ਅਕਸ਼ੇ ਕੁਮਾਰ ਨਾਲ ਉਨ੍ਹਾਂ ਦੀ ਫ਼ਿਲਮ 'ਗੁੱਡ ਨਿਊਜ਼' ਰਿਲੀਜ਼ ਹੋਈ। ਗੁੱਡ ਨਿਊਜ਼ ਨੇ ਬਾਕਸ ਆਫ਼ਿਸ 'ਤੇ 200 ਕਰੋੜ ਤੋਂ ਵੱਧ ਦਾ ਕਾਰੋਬਾਰ ਕਰ ਲਿਆ ਹੈ।

ABOUT THE AUTHOR

...view details