ਚੰਡੀਗੜ੍ਹ: ਪੰਜਾਬੀ ਰੈਪਰ ਹਨੀ ਸਿੰਘ ਆਪਣੇ ਗਾਣੇ ਮੱਖਣਾ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਬੀਤੇ ਦਿਨੀਂ ਹਨੀ ਸਿੰਘ ਖ਼ਿਲਾਫ ਸ਼ਿਕਾਇਤ ਦੇਣ ਤੋਂ ਬਾਅਦ ਸ਼ੁੱਕਰਵਾਰ ਨੂੰ ਡੀਜੀਪੀ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਡੀਜੀਪੀ ਨੇ ਮੁਹਾਲੀ ਪੁਲਿਸ ਨੂੰ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਹਨੀ ਸਿੰਘ ਦਾ ਇਹ ਗਾਣਾ ਪਿਛਲੇ ਸਾਲ ਜਾਰੀ ਹੋਇਆ ਸੀ ਅਤੇ ਪਿਛਲੇ ਦਿਨੀਂ ਮਹਿਲਾ ਕਮਿਸ਼ਨ ਨੇ ਹਨੀ ਸਿੰਘ ਦੇ ਇਸ ਗਾਣੇ ਵਿੱਚ ਔਰਤਾਂ ਬਾਰੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਦਾ ਨੋਟਿਸ ਲਿਆ ਸੀ।