ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਦਾ ਨਵਾਂ ਗੀਤ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਇਸ ਗੀਤ ਵਿੱਚ ਕਰਨ ਨਾਲ ਗੁਰਲੇਜ਼ ਅਖ਼ਤਰ ਦੀ ਅਵਾਜ਼ ਵੀ ਸੁਣਨ ਨੂੰ ਮਿਲ ਰਹੀ ਹੈ। ਇਸ ਗੀਤ ਦਾ ਨਾਂਅ 'ਰੈਡ ਆਇਜ ਹੈ।
ਚੱਕਵੀਂ ਬੀਟ ਵਾਲਾ ਇਹ ਗੀਤ ਸੋਸ਼ਲ ਮੀਡਿਆ 'ਤੇ ਕਾਫ਼ੀ ਛਾਇਆ ਹੋਇਆ ਹੈ। ਗਾਣੇ ਦੇ ਬੋਲ ਹਮੇਸ਼ਾ ਦੀ ਤਰ੍ਹਾਂ ਕਰਨ ਔਜਲਾ ਦੀ ਨੇ ਹੀ ਲਿਖੇ ਹਨ। ਇਸ ਗੀਤ ਨੂੰ ਮਿਊਜ਼ਿਕ ਪਰੂਫ਼ ਨੇ ਦਿੱਤਾ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕਰਨ ਔਜਲਾ ਅੱਜ ਕੱਲ੍ਹ ਭਾਰਤ ਦੇ ਦੌਰੇ ‘ਤੇ ਹਨ ਅਤੇ ਲਗਾਤਾਰ ਲਾਈਵ ਸ਼ੋਅਜ਼ ‘ਚ ਰੁੱਝੇ ਹੋਏ ਹਨ।