ਪੰਜਾਬ

punjab

ਬੱਬੂ ਮਾਨ ਵਿਰੁੱਧ ਮੀਰ ਆਲਮ ਭਾਈਚਾਰੇ ਨੇ ਕੀਤੀ ਸ਼ਿਕਾਇਤ ਦਰਜ

By

Published : Jan 12, 2020, 4:24 PM IST

ਪੰਜਾਬੀ ਗਾਇਕ ਬੱਬੂ ਮਾਨ ਵਿਵਾਦਾਂ 'ਚ ਘਿਰ ਗਏ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਵੀਡੀਓ ਵਾਇਰਲ ਹੋਈ ਸੀ ਜਿਸ 'ਚ ਉਹ ਮੀਰ ਆਲਮ ਬਰਾਦਰੀ ਦੀ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਨਜ਼ਰ ਆਏ ਸਨ। ਇਸ ਵੀਡੀਓ 'ਤੇ ਭਾਈਚਾਰੇ ਵੱਲੋਂ ਰੋਸ ਪ੍ਰਗਟ ਕੀਤਾ ਹੈ ਅਤੇ ਬੱਬੂ ਮਾਨ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ।

Babbu Mann News
ਫ਼ੋਟੋ

ਸ੍ਰੀ ਮੁਕਤਸਰ ਸਾਹਿਬ: ਪੰਜਾਬੀ ਗਾਇਕ ਬੱਬੂ ਮਾਨ ਦੇ ਵਿਰੁੱਧ ਮੀਰ ਆਲਮ ਭਾਈਚਾਰੇ ਨੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਇਹ ਸ਼ਿਕਾਇਤ ਉਨ੍ਹਾਂ 'ਤੇ ਮੀਰ ਆਲਮ ਭਾਈਚਾਰੇ ਦੀਆਂ ਔਰਤਾਂ ਵਿਰੁੱਧ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ਕਾਰਨ ਹੋਈ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਫ਼ਿਲਮ 'ਛਪਾਕ' ਵੇਖ ਭਾਵੁਕ ਹੋਈਆਂ ਤੇਜ਼ਾਬੀ ਹਮਲਾ ਪੀੜਤਾਂ

ਦੱਸਦਈਏ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਉੱਪਰ ਬੱਬੂ ਮਾਨ ਵੱਲੋਂ ਆਪਣੇ ਸਾਥੀਆਂ ਦੇ ਨਾਲ ਮੀਰ ਆਲਮ ਬਰਾਦਰੀ ਦੀ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਇਹ ਵੀਡੀਓ ਬਹੁਤ ਵਾਇਰਲ ਹੋਈ ਸੀ। ਇਸ ਵੀਡੀਓ ਦੇ ਆਧਾਰ 'ਤੇ ਹੀ ਉਨ੍ਹਾਂ ਉੱਤੇ ਸ਼ਿਕਾਇਤ ਦਰਜ ਹੋਈ ਹੈ।

ਮੀਰ ਆਲਮ ਭਾਈਚਾਰੇ ਨੇ ਗੱਲਬਾਤ ਕਰਦੇ ਹੋਏ ਉਮੀਦ ਕੀਤੀ ਕਿ ਪੁਲਿਸ ਇਸ ਮਾਮਲੇ 'ਤੇ ਨਿਰਪੱਖ ਹੋਕੇ ਜਾਂਚ ਕਰੇ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਕਿ ਬੱਬੂ ਮਾਨ ਕਿਸੇ ਵਿਵਾਦ ਦਾ ਸ਼ਿਕਾਰ ਹੋਏ ਹਨ। ਇਸ ਤੋਂ ਪਹਿਲਾਂ ਵੀ ਉਹ ਆਪਣੇ ਬਿਆਨਾਂ ਕਰਕੇ ਚਰਚਾ ਦਾ ਵਿਸ਼ਾ ਬਣਦੇ ਰਹਿੰਦੇ ਹਨ।

ABOUT THE AUTHOR

...view details