ਪੰਜਾਬ

punjab

ETV Bharat / sitara

ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਸੁਖਪ੍ਰੀਤ ਬੁੱਢਾ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ - attack on parmish verma

ਪਰਮੀਸ਼ ਵਰਮਾ ਗੋਲੀ ਕਾਂਡ ਦੇ ਦੋਸ਼ੀ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਹਾਲ ਹੀ ਵਿੱਚ ਮੋਹਾਲੀ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਪਰ ਇਸ ਦੇ ਨਾਲ ਹੀ ਉਸ ਨੂੰ ਗਿੱਪੀ ਗਰੇਵਾਲ ਮਾਮਲੇ ਦੇ ਵਿੱਚ 5 ਦਿਨ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

Gangster Sukhpreet buddha
ਫ਼ੋਟੋ

By

Published : Dec 6, 2019, 7:57 PM IST

ਮੋਹਾਲੀ: ਗੈਂਗਸਟਰ ਸੁਖਪ੍ਰੀਤ ਬੁੱਢਾ ਦੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਮੋਹਾਲੀ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ 14 ਦਿਨ ਨਿਆਂਇਕ ਹਿਰਾਸਤ ਦੇ ਵਿੱਚ ਭੇਜ ਦਿੱਤਾ ਗਿਆ। ਪਰ ਇਸ ਦੇ ਨਾਲ ਹੀ ਉਸ ਨੂੰ ਗਿੱਪੀ ਗਰੇਵਾਲ ਮਾਮਲੇ ਦੇ ਵਿੱਚ 5 ਦਿਨ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਵੀਡੀਓ

ਹੋਰ ਪੜ੍ਹੋ: Public Review: ਪਾਣੀਪਤ ਦਾ ਇਤਿਹਾਸ ਜਾਣ ਖ਼ੁਸ਼ ਹੋਏ ਦਰਸ਼ਕ

ਜਾਣਕਾਰੀ ਲਈ ਦੱਸਦਈਏ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਗਾਇਕ ਪਰਮੀਸ਼ ਵਰਮਾ ਉੱਪਰ ਗੋਲੀ ਚਲਾਉਣ ਦੇ ਤਹਿਤ ਰਿਮਾਂਡ ਉੱਪਰ ਭੇਜਿਆ ਗਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਫਿਰ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਹੋਰ ਪੜ੍ਹੋ: 'ਤੂੰ ਮੇਰਾ ਕੀ ਲੱਗਦਾ' ਦੇ ਨਿਰਦੇਸ਼ਕ ਗੁਰਮੀਤ ਸਾਜਨ ਨਾਲ ਵਿਸ਼ੇਸ਼ ਗੱਲਬਾਤ

ਜਿੱਥੇ ਅਦਾਲਤ ਵੱਲੋਂ ਉਸ ਨੂੰ ਇਸ ਮਾਮਲੇ ਦੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਦਾ ਫ਼ੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਤਹਿਤ ਉਸ ਦੇ ਖ਼ਿਲਾਫ਼ 8 ਫੇਜ਼ ਥਾਣਾ ਮੋਹਾਲੀ ਵਿੱਚ ਐਫਆਈਆਰ ਦਰਜ ਕਰਵਾਈ ਗਈ ਸੀ। ਹੁਣ ਦੇਖਣਯੋਗ ਹੋਵੇਗਾ ਕਿ ਨਿਆਂਇਕ ਅਦਾਲਤ ਇਸ ਮਾਮਲੇ 'ਤੇ ਕੀ ਕਾਰਵਾਈ ਕਰੇਗੀ।

ABOUT THE AUTHOR

...view details