ਚੰਡੀਗੜ੍ਹ:ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਮਿਲੀ। ਗਿੱਪੀ ਨੂੰ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਦਾਖ਼ਲ ਹੋਣ ਤੋਂ ਰੋਕ ਲਗਾ ਦਿੱਤੀ। ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤੀ ਇਮੀਗ੍ਰੇਸ਼ਨ ਅਧਿਕਾਰੀ ਨੇ ਕਥਿਤ ਤੌਰ ਉੱਤੇ ਉਸ ਨੂੰ ਅਟਾਰੀ ਚੈੱਕ ਪੋਸਟ 'ਤੇ ਰੋਕ ਲਿਆ ਗਿਆ।
ਪਾਕਿਸਤਾਨ ਦੀ ਇਕ ਨਿਊਜ਼ ਏਜੰਸੀ ਮੁਤਾਬਕ ਗਿੱਪੀ ਗਰੇਵਾਲ ਨੇ ਵਾਹਗਾ ਬਾਰਡਰ ਸਰਹੱਦ ਰਾਹੀਂ ਪਾਕਿਸਤਾਨ ਜਾਣਾ ਸੀ, ਜਿੱਥੇ ਗਿੱਪੀ ਦੇ ਸਵਾਗਤ ਲਈ ਖ਼ਾਸ ਪ੍ਰਬੰਧ ਕੀਤੇ ਗਏ ਸਨ, ਪਰ ਉਨ੍ਹਾਂ ਨੂੰ ਅਟਾਰੀ ਸਰਹੱਦ ਤੋਂ ਵਾਪਸ ਮੁੜਨਾ ਪਿਆ।