ਪੰਜਾਬ

punjab

ETV Bharat / sitara

ਗਿੱਪੀ ਗਰੇਵਾਲ ਦੀ ਨਵੀਂ ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦਾ ਪੋਸਟਰ ਰਿਲੀਜ਼

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫਿਲਮ ਦਾ ਪੋਸਟਰ ਰਿਲੀਜ਼ ਕੀਤਾ ਹੈ। ਇਸ ਫਿਲਮ ਦਾ ਨਾਂਅ ਹੈ 'ਸ਼ਾਵਾ ਨੀ ਗਿਰਧਾਰੀ ਲਾਲ'। ਫੈਨਜ਼ ਵੱਲੋਂ ਗਿੱਪੀ ਗਰੇਵਾਲ ਦੀ ਇਸ ਫਿਲਮ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਇਹ ਫਿਲਮ 17 ਦਸੰਬਰ ਨੂੰ ਸਿਨੇਮਾ ਘਰਾਂ 'ਚ ਦਸਤਕ ਦਵੇਗੀ।

'ਸ਼ਾਵਾ ਨੀ ਗਿਰਧਾਰੀ ਲਾਲ' ਦਾ ਪੋਸਟਰ ਹੋਇਆ ਰਿਲੀਜ਼
'ਸ਼ਾਵਾ ਨੀ ਗਿਰਧਾਰੀ ਲਾਲ' ਦਾ ਪੋਸਟਰ ਹੋਇਆ ਰਿਲੀਜ਼

By

Published : Sep 1, 2021, 1:25 PM IST

ਚੰਡੀਗੜ੍ਹ: ਪੰਜਾਬੀ ਗਾਇਕ ਦੇ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫਿਲਮ ਦਾ ਪੋਸਟਰ ਰਿਲੀਜ਼ ਕੀਤਾ ਹੈ। ਇਹ ਫਿਲਮ ਗਿੱਪੀ ਗਰੇਵਾਲ ਦੇ ਨਿਰਦੇਸ਼ਨ ਹੇਠ ਬਣੀ ਹੈ ਤੇ ਇਸ ਫਿਲਮ ਦਾ ਨਾਂਅ ਹੈ 'ਸ਼ਾਵਾ ਨੀ ਗਿਰਧਾਰੀ ਲਾਲ'।

ਇਸ ਦੇ ਨਾਲ ਹੀ ਗਿੱਪੀ ਗਰੇਵਾਲ ਨੇ ਆਪਣੇ ਫੈਨਜ਼ ਨਾਲ ਇਸ ਫਿਲਮ ਦੀ ਰਿਲੀਜ਼ਿੰਗ ਡੇਟ ਵੀ ਸਾਂਝੀ ਕੀਤੀ ਹੈ। ਇਹ ਫਿਲਮ 17 ਦਸੰਬਰ ਨੂੰ ਰਿਲੀਜ਼ ਹੋਵੇਗੀ। ਪੋਸਟਰ 'ਚ ਗਿੱਪੀ ਗਰੇਵਾਲ ਫ਼ਿਲਮ ਦੇ ਬਾਕੀ ਕਲਾਕਾਰਾਂ ਨਾਲ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।

'ਸ਼ਾਵਾ ਨੀ ਗਿਰਧਾਰੀ ਲਾਲ' ਹੰਬਲ ਮੋਸ਼ਨ ਪਿਕਚਰਜ਼, ਪੂਜਾ ਐਂਟਰਟੇਨਮੈਂਟ ਤੇ ਓਮਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਗਿੱਪੀ ਗਰੇਵਾਲ, ਵਾਸ਼ੂ ਭਗਨਾਨੀ ਤੇ ਆਸ਼ੂ ਮੁਨੀਸ਼ ਸਾਹਨੀ ਨੇ ਸਾਂਝੇ ਤੌਰ 'ਤੇ ਪ੍ਰੋਡਿਊਸ ਕੀਤਾ ਹੈ।

ਫ਼ਿਲਮ ਨਾਲ ਗਿੱਪੀ ਗਰੇਵਾਲ ਤੋਂ ਇਲਾਵਾ ਰਾਣਾ ਰਣਬੀਰ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਨੀਰੂ ਬਾਜਵਾ, ਪਾਇਲ ਰਾਜਪੂਤ, ਹਿਮਾਂਸ਼ੀ ਖੁਰਾਣਾ, ਸਾਰਾ ਗੁਰਪਾਲ ਤੇ ਸੁਰੀਲੀ ਗੌਤਮ ਵਰਗੇ ਨਾਂ ਵੀ ਜੁੜੇ ਹਨ। ਹੁਣ ਗਿੱਪੀ ਦੇ ਪ੍ਰਸ਼ੰਸਕਾਂ ਨੂੰ ਮਲਟੀ ਸਟਾਰਰ ਇਸ ਫ਼ਿਲਮ ਦੇ ਟੀਜ਼ਰ ਤੇ ਟਰੇਲਰ ਦੇ ਸਾਹਮਣੇ ਆਉਣ ਦੀ ਉਡੀਕ ਰਹੇਗੀ।

ਇਹ ਵੀ ਪੜ੍ਹੋ : ਜਨਮ ਦਿਨ ਮੁਬਾਰਕ ਆਮਿਰ ਅਲੀ

ABOUT THE AUTHOR

...view details