ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਕਹਿਰ ਤੋਂ ਲੜਨ ਲਈ ਕੇਂਦਰ ਤੇ ਸੂਬਾ ਸਰਕਾਰਾਂ ਦੀ ਤਿਆਰੀ ਜਾਰੀ ਹੈ। ਨਾਲ ਹੀ ਇਸ ਮਹਾਮਾਰੀ ਤੋਂ ਨਜਿੱਠਣ ਲਈ ਸਰਕਾਰਾਂ ਤੋਂ ਇਲਾਵਾ ਕਈ ਲੋਕ, ਸਮਾਜ ਸੇਵੀ ਸੰਗਠਨ ਤੇ ਪ੍ਰਾਈਵੇਟ ਕੰਪਨੀਆਂ ਆਪਣਾ-ਆਪਣਾ ਯੋਗਦਾਨ ਪਾ ਰਹੀਆਂ ਹਨ। ਇਸ ਮੁਸ਼ਕਲ ਭਰੇ ਸਮੇਂ 'ਚ ਸਿਨੇਮਾ ਇੰਡਸਟਰੀ ਵੀ ਪਿੱਛੇ ਨਹੀਂ ਰਹੀ ਹੈ। ਬਾਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮਹਾਰਾਸ਼ਟਰ ਸਰਕਾਰ ਨੂੰ 20 ਲੱਖ ਰੁਪਏ ਦਾ ਦਾਨ ਦਿੱਤਾ ਹੈ।
ਕੋਰੋਨਾ ਨਾਲ ਨਜਿੱਠਣ ਲਈ ਅੱਗੇ ਆਏ ਅਦਾਕਾਰ ਪ੍ਰਭਾਸ - ਕੋਵਿਡ-19
ਬਾਲੀਵੁੱਡ ਕਲਾਕਾਰਾਂ ਤੋਂ ਬਾਅਦ ਤੇਲਗੂ ਫ਼ਿਲਮ ਇੰਡਸਟਰੀ ਦੇ ਅਦਾਕਾਰ ਪ੍ਰਭਾਸ ਨੇ ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਨੂੰ 4 ਕਰੋੜ ਰੁਪਏ ਦਿੱਤੇ ਹਨ।
ਫ਼ੋਟੋ
ਇਸ ਤੋਂ ਇਲਾਵਾ ਫ਼ਿਲਮ 'ਬਾਹੂਬਲੀ' ਫੇਮ ਅਦਾਕਾਰ ਪ੍ਰਭਾਸ ਨੇ ਵੀ ਕੋਰੋਨਾ ਨਾਲ ਨਜਿੱਠਣ ਲਈ 4 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪ੍ਰਭਾਸ ਨੇ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਰਾਹਤ ਫੰਡ ਨੂੰ 3 ਕਰੋੜ ਰੁਪਏ ਅਤੇ ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ਦੇ ਮੁੱਖ ਮੰਤਰੀ ਰਾਹਤ ਫੰਡ ਨੂੰ 50-50 ਲੱਖ ਰੁਪਏ ਦਾਨ ਕੀਤੇ ਹਨ।
ਦੱਸ ਦੇਈਏ ਕਿ ਆਯੁਸ਼ਮਾਨ ਖੁਰਾਨਾ, ਤਾਪਸੀ ਪੰਨੂ, ਅਨੰਨਿਆ ਪਾਂਡੇ ਤੇ ਕਈ ਹੋਰ ਫ਼ਿਲਮ ਹਸਤੀਆਂ ਨੇ ਟਵੀਟ ਕਰ ਲੋਕਾਂ ਨੂੰ ਇਸ ਪਹਿਲ ਨਾਲ ਜੁੜਨ ਦੀ ਅਪੀਲ ਕੀਤੀ ਹੈ, ਤਾਂ ਜੋ ਇਸ ਭਿਆਨਕ ਬਿਮਾਰੀ ਨਾਲ ਲੜਿਆ ਜਾ ਸਕੇ।