ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਕੇ ਐਸ ਮੱਖਣ ਨੂੰ ਕੈਨੇਡਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਨਾਜਾਇਜ਼ ਅਸਲਾ ਰੱਖਣ ਦੇ ਕੇਸ ਵਿੱਚ ਹੋਈ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ ਪਰ ਕੇ. ਐਸ ਮੱਖਣ ਦੀ ਗ੍ਰਿਫਤਾਰੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਕੇ ਐਸ ਮੱਖਣ ਦੀ ਗ੍ਰਿਫਤਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸਦੇ ਵਕੀਲ ਪੁਲਿਸ ਕੋਲ ਪਹੁੰਚ ਚੁੱਕੇ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਸ਼ਾਮ ਤੱਕ ਉਸ ਦੀ ਜ਼ਮਾਨਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਕੇ ਐਸ ਮੁੱਖਣ ਪਹਿਲਾਂ ਵੀ ਵਿਵਾਦਾਂ ਵਿੱਚ ਘਿਰਦੇ ਰਹੇ ਹਨ। ਕੁਝ ਸਾਲ ਪਹਿਲਾਂ ਉਸ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸਿੱਖੀ ਸਰੂਪ ਨੂੰ ਤਿਆਗ ਦਿੱਤਾ ਸੀ।