ਪੰਜਾਬ

punjab

ETV Bharat / sitara

ਪੰਜਾਬੀ ਗਾਇਕ ਮਲਕੀਤ ਸਿੰਘ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ - ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ

ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਈਬਰ ਕ੍ਰਾਈਮ ਨੂੰ ਇਸ ਦੀ ਸ਼ਿਕਾਇਤ ਕਰ ਦਿੱਤੀ ਗਈ ਹੈ।

ਪੰਜਾਬੀ ਗਾਇਕ ਮਲਕੀਤ ਸਿੰਘ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ
ਪੰਜਾਬੀ ਗਾਇਕ ਮਲਕੀਤ ਸਿੰਘ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ

By

Published : Jul 22, 2021, 10:40 AM IST

ਚੰਡੀਗੜ੍ਹ:ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ।

ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਕਿਸੇ ਵੱਲੋਂ ਉਨ੍ਹਾਂ ਦਾ ਇੰਸਟਾਗ੍ਰਾਮ ਅਤੇ ਫੇਸਬੁੱਕ ਅਕਾਊਂਟ ਹੈਕ ਕਰ ਲਿਆ ਹੈ। ਮਲਕੀਤ ਸਿੰਘ ਨੇ ਕਿਹਾ ਕਿ ਜੇ ਮੇਰੀ ਇੰਸਟਾਗ੍ਰਾਮ ਅਤੇ ਫੇਸਬੁੱਕ ਤੋਂ ਕੋਈ ਪੋਸਟ ਪੈਂਦੀ ਹੈ ਤਾਂ ਕ੍ਰਿਰਪਾ ਕਰਕੇ ਉਸ ਨੂੰ ਸ਼ੇਅਰ ਜਾਂ ਲਾਈਕ ਨਾ ਕੀਤਾ ਜਾਵੇ ਅਤੇ ਨਾ ਹੀ ਕੋਈ ਉਸ ’ਤੇ ਰਿਪਲਾਈ ਕੀਤਾ ਜਾਵੇ ਕਿਉਂਕਿ ਇਹ ਮੇਰੇ ਵੱਲੋਂ ਕੀਤੀ ਪੋਸਟ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਅੱਜਕਲ ਅਜਿਹੇ ਕ੍ਰਾਈਮ ਬਹੁਤ ਦੇਖਣ ਨੂੰ ਮਿਲ ਰਹੇ ਹਨ। ਅਸੀਂ ਇਸ ਦੀ ਰਿਪੋਰਟ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਵੀ ਦੇ ਦਿੱਤੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਇਸ ਦਾ ਹੱਲ ਲੱਭ ਲਿਆ ਜਾਵੇਗਾ ਤੇ ਦੁਬਾਰਾ ਪ੍ਰਸ਼ੰਸਕਾਂ ਨੂੰ ਲਾਈਵ ਹੋ ਕੇ ਸੁਨੇਹਾ ਦੇ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬੀ ਫਿਲਮ ਤੁਣਕਾ-ਤੁਣਕਾ ਦਾ ਟਾਈਟਲ ਗੀਤ ਤਖ਼ਤੇ ਹੋਇਆ ਰਿਲੀਜ਼

ABOUT THE AUTHOR

...view details