ਪੰਜਾਬ

punjab

ETV Bharat / sitara

ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦੇਹਾਂਤ, ਕੈਪਟਨ ਨੇ ਪ੍ਰਗਟਾਇਆ ਸੋਗ - ਸਰਦੂਲ ਸਿਕੰਦਰ ਦਾ ਦੇਹਾਂਤ

ਪੰਜਾਬੀ ਗਾਇਕੀ ਦੇ ਜਗਤ ਵਿੱਚ 'ਬਾਬਾ ਬੋਹੜ' ਵਜੋਂ ਜਾਣੇ ਜਾਂਦੇ ਗਾਇਕ ਸਰਦੂਲ ਸਿਕੰਦਰ ਦੁਨੀਆਂ 'ਤੇ ਨਹੀਂ ਰਹੇ। ਬੁੱਧਵਾਰ ਨੂੰ ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ।

Punjabi Singer Sardool Sikander Passes Away
ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ

By

Published : Feb 24, 2021, 1:09 PM IST

Updated : Feb 24, 2021, 3:56 PM IST

ਮੁਹਾਲੀ: ਪੰਜਾਬੀ ਗਾਇਕੀ ਸਰਦੂਲ ਸਿਕੰਦਰ ਦਾ ਅੱਜ ਦੇਹਾਂਤ ਹੋ ਗਿਆ ਹੈ। ਬੁੱਧਵਾਰ ਨੂੰ ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਕਿਡਨੀ ਟਰਾਂਸਪਲਾਂਟ ਕਾਰਨ ਉਹ ਪਿਛਲੇ 1 ਮਹੀਨਿਆਂ ਤੋਂ ਮੁਹਾਲੀ ਦੇ ਹਸਪਤਾਲ ਵਿੱਚ ਭਰਤੀ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਜਿਸ ਦੇ ਚੱਲਦਿਆ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ।

ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੂਰੀ ਪੰਜਾਬੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਖ਼ਬਰ ਤੋਂ ਬਾਅਦ ਹਰ ਗਾਇਕ ਤੇ ਰਾਜਨੀਤਕ ਪਾਰਟੀਆਂ ਵਲੋਂ ਦੁੱਖ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਦੁੱਖ ਪ੍ਰਗਟ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ ਵੀ ਸਰਦੂਲ ਸਿਕੰਦਰ ਦੇ ਦੇਹਾਂਤ ਮੌਕੇ ਟਵਿੱਟਰ ਉੱਤੇ ਸ਼ਰਧਾਂਜਲੀ ਦਿੱਤੀ।

ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਕੋਰੋਨਾ ਤੋਂ ਪੀੜਤ ਸਨ ਅਤੇ ਪਿਛਲੇ ਕਰੀਬ ਡੇਢ ਮਹੀਨੇ ਤੋਂ ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1980 ਤੋਂ ਕੀਤੀ ਸੀ। ਉਨ੍ਹਾਂ ਦੀ ਪਹਿਲੀ ਐਲਬਮ 'ਰੋਡਵੇਜ਼ ਦੀ ਲਾਰੀ' ਸੀ। ਉਨ੍ਹਾਂ ਨੇ ਆਪਣੇ ਗੀਤਾਂ ਰਾਹੀਂ ਪੂਰੀ ਦੁਨੀਆਂ ਉੱਤੇ ਖੂਬ ਨਾਮ ਕਮਾਇਆ ਜਿਸ ਨਾਲ ਉਹ ਹਮੇਸ਼ਾ ਯਾਦ ਰੱਖੇ ਜਾਣਗੇ।

Last Updated : Feb 24, 2021, 3:56 PM IST

ABOUT THE AUTHOR

...view details