ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਭਰ ਵਿੱਚ ਹਾਹਾਕਾਰ ਮਚਾਈ ਹੋਈ ਹੈ। ਇਸ ਨੂੰ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਭਰ ਵਿੱਚ 21 ਦਿਨਾਂ ਦਾ ਲੌਕਡਾਊਨ ਕੀਤਾ ਗਿਆ।
ਇਸੇ ਦਰਮਿਆਨ ਕਈ ਬਾਲੀਵੁੱਡ ਹਸਤੀਆਂ ਸੋਸ਼ਲ ਮੀਡੀਆ ਰਾਹੀ ਕੋਰੋਨਾ ਬਾਰੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਬਾਲੀਵੁੱਡ ਤੋਂ ਬਾਅਦ ਹੁਣ ਪੰਜਾਬੀ ਇੰਡਸਟਰੀ ਨੇ ਵੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਆਪਣਾ ਯੋਗਦਾਨ ਪਾਇਆ ਹੈ।