ਨਵੀਂ ਦਿੱਲੀ: ਭਾਰਤ ਦੇ ਸਟਾਰ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਕੋਰੋਨਾ ਵਾਇਰਸ ਦੇ ਕਾਰਨ ਲੌਕਡਾਊਨ ਦੇ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੀਕਾਂਤ ਨੇ ਟਵੀਟ ਕਰਦਿਆਂ ਲਿਖਿਆ, "ਇਸ ਸਮੇਂ ਦਾ ਉਪਯੋਗ ਆਪਣੇ ਨਜ਼ਦੀਕੀ ਲੋਕਾਂ ਦੇ ਨਾਲ ਸਮਾਂ ਗੁਜ਼ਾਰਨ ਦੇ ਲਈ ਕਰੋ। ਘਰਾਂ ਵਿੱਚ ਰਹਿ ਕੇ ਉਹ ਚੀਜ਼ਾ ਕਰੋ, ਜੋ ਤੁਸੀਂ ਕਦੇ ਨਹੀਂ ਕੀਤੀਆ ਹਨ। ਘਰਾਂ 'ਚ ਹੀ ਰਹੋ ਤੇ ਸੁਰਖਿਅਤ ਰਹੋ।"
ਕੋਵਿਡ-19: ਸ਼੍ਰੀਕਾਂਤ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ - ਕੋਰੋਨਾ ਵਾਇਰਸ
ਬੈਡਮਿੰਟਨ ਖਿਡਾਰੀ ਕਿਦਾਂਬੀ ਸ਼੍ਰੀਕਾਂਤ ਨੇ ਟਵੀਟ ਕਰ ਕੋਰੋਨਾ ਵਾਇਰਸ ਦੇ ਕਾਰਨ ਲੌਕਡਾਊਨ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।
ਫ਼ੋਟੋ
ਸ਼੍ਰੀਕਾਂਤ ਨੇ ਇਸ ਤੋਂ ਪਹਿਲਾ ਪ੍ਰਧਾਨਮੰਤਰੀ ਰਾਹਤ ਫੰਡ ਵਿੱਚ ਦਾਨ ਦੇਣ ਦਾ ਐਲਾਨ ਕੀਤਾ ਸੀ, ਹਾਲਾਂਕਿ ਉਨ੍ਹਾਂ ਨੇ ਨਹੀਂ ਦੱਸਿਆ ਸੀ ਕਿ ਉਹ ਕਿੰਨਾ ਦਾਨ ਦੇਣਗੇ।
ਸ੍ਰੀਕਾਂਤ ਤੋਂ ਪਹਿਲਾ ਕਈ ਖਿਡਾਰੀ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚ ਦਾਨ ਦੇ ਚੁੱਕੇ ਹਨ ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕਰ ਚੁੱਕੇ ਹਨ। ਦੱਸ ਦਈਏ ਕਿ ਹੁਣ ਤੱਕ ਦੇਸ਼ ਭਰ ਵਿੱਚ ਲਗਭਰ ਕੋਰੋਨਾ ਦੇ 4000 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਜਿਨ੍ਹਾਂ ਵਿੱਚੋਂ ਕਈ ਲੋਕਾਂ ਦੀ ਮੌਤ ਹੋ ਗਈ ਹੈ।