ਨਵੀਂ ਦਿੱਲੀ: ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਨੇ ਸਾਬਕਾ ਪੈਰਾ ਬੈਡਮਿੰਟਨ ਖਿਡਾਰੀ ਰਮੇਸ਼ ਟਿੱਕਾਰਾਮ ਦੀ ਕੋਵਿਡ-19 ਨਾਲ ਹੋਈ ਮੌਤ ਉੱਤੇ ਸੋਗ ਪ੍ਰਗਟ ਕੀਤਾ ਹੈ। ਰਮੇਸ਼ 51 ਸਾਲਾਂ ਦੇ ਸਨ। ਰਮੇਸ਼ ਦੇਸ਼ ਦੇ ਪਹਿਲੇ ਪੈਰਾ ਬੈਡਮਿੰਟਨ ਖਿਡਾਰੀ ਸੀ ਜਿਨ੍ਹਾਂ ਨੂੰ ਅਰਜੁਨ ਪੁਰਸਕਾਰ ਦੇ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦਾ ਵੀਰਵਾਰ ਨੂੰ ਬੰਗਲੁਰੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।
ਪੈਰਾ ਅਥਲੀਟ ਟਿੱਕਾਰਾਮ ਦੀ ਕੋਰੋਨਾ ਵਾਇਰਸ ਨਾਲ ਮੌਤ, ਖੇਡ ਮੰਤਰੀ ਨੇ ਜਤਾਇਆ ਦੁੱਖ
ਰਮੇਸ਼ ਦੇਸ਼ ਦੇ ਪਹਿਲੇ ਪੈਰਾ ਬੈਡਮਿੰਟਨ ਖਿਡਾਰੀ ਸੀ ਜਿਨ੍ਹਾਂ ਨੂੰ ਅਰਜੁਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦਾ ਵੀਰਵਾਰ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੋ ਹਫ਼ਤੇ ਕੋਵਿਡ-19 ਨਾਲ ਲੜਦਿਆਂ ਦੇਹਾਂਤ ਹੋ ਗਿਆ....
ਖੇਡ ਮੰਤਰੀ ਰਿਜੀਜੂ ਨੇ ਲਿਖਿਆ ਕਿ, ਉਨ੍ਹਾਂ ਨੂੰ 2002 ਵਿੱਚ ਅਰਜੁਨ ਐਵਾਰਡ ਮਿਲਿਆ ਸੀ। ਰਮੇਸ਼ ਟਿੱਕਾਰਾਮ ਹੀ ਸੀ ਜਿਨ੍ਹਾਂ ਨੇ ਦੇਸ਼ ਨੂੰ ਮਾਣ ਮਹਿਸੂਸ ਕਰਨ ਦਾ ਮੌਕਾ ਦਿੱਤਾ ਸੀ, ਜੋ ਕਿ ਹੁਣ ਕੋਰੋਨਾ ਵਾਇਰਸ ਤੋਂ ਲੜਾਈ ਹਾਰ ਗਏ। ਰਮੇਸ਼ ਆਪਣੇ ਪਿੱਛੇ ਪਤਨੀ ਤੇ 2 ਬੱਚੇ ਛੱਡ ਗਏ ਹਨ।
ਦੱਸ ਦਈਏ ਕਿ ਭਾਰਤ ਵਿੱਚ ਇਹ ਪਹਿਲਾ ਮਾਮਲਾ ਹੈ ਜਦ ਕਿਸੇ ਭਾਰਤੀ ਐਥਲੀਟ ਨੂੰ ਕੋਰੋਨਾ ਹੋਣ ਨਾਲ ਉਸ ਦੀ ਮੌਤ ਹੋਈ ਹੈ। ਪਿਛਲੇ ਦਿਨੀਂ ਭਾਰਤੀ ਪਹਿਲਵਾਨ ਸੰਗਰਾਮ ਸਿੰਘ ਨੇ ਈਟੀਵੀ ਭਾਰਤ ਦੇ ਨਾਲ ਖ਼ਾਸ ਗੱਲਬਾਤ ਵਿੱਚ ਕਿਹਾ ਸੀ ਕਿ ਭਾਰਤੀ ਖਿਡਾਰੀਆਂ ਵਿੱਚ ਕੋਰੋਨਾ ਦੇ ਮਾਮਲੇ ਅਜੇ ਕਾਫ਼ੀ ਘੱਟ ਹਨ।