ਨਵੀਂ ਦਿੱਲੀ: ਪੈਟ ਕਮਿੰਸ ਦੀ ਕਪਤਾਨੀ 'ਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ ਦੂਜੇ ਟੈਸਟ ਮੈਚ 'ਚ ਉਸ ਦੇ ਹੀ ਘਰ 'ਚ 79 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ 'ਚ ਸਾਨੂੰ ਪੈਟ ਕਮਿੰਸ ਦਾ ਜਾਦੂ ਦੇਖਣ ਨੂੰ ਮਿਲਿਆ, ਉਸ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 10 ਵਿਕਟਾਂ ਲਈਆਂ। ਕਮਿੰਸ ਨੇ ਪਾਕਿਸਤਾਨ ਦੀ ਪਹਿਲੀ ਪਾਰੀ ਵਿੱਚ ਪਹਿਲਾਂ 20 ਓਵਰਾਂ ਵਿੱਚ 48 ਦੌੜਾਂ ਦੇ ਕੇ 5 ਵਿਕਟਾਂ ਲਈਆਂ ਅਤੇ ਫਿਰ ਦੂਜੀ ਪਾਰੀ ਵਿੱਚ 18 ਓਵਰਾਂ ਵਿੱਚ 49 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਇਸ ਧਮਾਕੇਦਾਰ ਪ੍ਰਦਰਸ਼ਨ ਨਾਲ ਪੈਟ ਕਮਿੰਸ ਨੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਕਮਿੰਸ ਆਸਟ੍ਰੇਲੀਆ ਲਈ ਸਭ ਤੋਂ ਤੇਜ਼ 250 ਟੈਸਟ ਵਿਕਟਾਂ ਲੈਣ ਵਾਲੇ ਪੰਜਵੇਂ ਆਸਟ੍ਰੇਲੀਆਈ ਗੇਂਦਬਾਜ਼ ਬਣ ਗਏ ਹਨ।
ਪੈਟ ਕਮਿੰਸ ਨੇ ਮੈਲਬੋਰਨ 'ਚ ਖੇਡੇ ਗਏ ਦੂਜੇ ਟੈਸਟ ਮੈਚ ਦੇ ਚੌਥੇ ਦਿਨ ਪਾਕਿਸਤਾਨੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੂੰ ਆਊਟ ਕਰਨ 'ਤੇ ਆਪਣੀਆਂ 250 ਟੈਸਟ ਵਿਕਟਾਂ ਪੂਰੀਆਂ ਕੀਤੀਆਂ। ਕਮਿੰਸ ਨੇ 58 ਟੈਸਟ ਮੈਚਾਂ ਵਿੱਚ ਇਹ ਉਪਲਬਧੀ ਹਾਸਲ ਕੀਤੀ ਹੈ। ਇਸ ਨਾਲ ਕਮਿੰਸ ਨੇ ਸਭ ਤੋਂ ਤੇਜ਼ 250 ਟੈਸਟ ਵਿਕਟਾਂ ਲੈਣ ਦੇ ਮਾਮਲੇ 'ਚ ਆਸਟ੍ਰੇਲੀਆ ਦੇ ਮਿਸ਼ੇਲ ਸਟਾਰਕ ਨੂੰ ਪਿੱਛੇ ਛੱਡ ਦਿੱਤਾ ਹੈ। ਹੁਣ ਪੈਟ ਕਮਿੰਸ ਆਸਟ੍ਰੇਲੀਆ ਲਈ ਸਭ ਤੋਂ ਤੇਜ਼ 250 ਟੈਸਟ ਵਿਕਟਾਂ ਲੈਣ ਵਾਲੇ ਪੰਜਵੇਂ ਖਿਡਾਰੀ ਬਣ ਗਏ ਹਨ ਅਤੇ ਮਿਸ਼ੇਲ ਸਟਾਰਕ ਇਕ ਸਥਾਨ ਪਿੱਛੇ ਰਹਿ ਕੇ 6ਵੇਂ ਨੰਬਰ 'ਤੇ ਪਹੁੰਚ ਗਏ ਹਨ।