ਨਵੀਂ ਦਿੱਲੀ :ਦਿੱਲੀ ਪੁਲਿਸ ਨੇ ਕ੍ਰਿਕਟਰ ਵਿਰਾਟ ਕੋਹਲੀ ਅਤੇ ਐੱਮਐੱਸ ਧੋਨੀ ਦੀ ਬੇਟੀ ਖਿਲਾਫ ਟਵਿੱਟਰ 'ਤੇ ਕੁਝ ਲੋਕਾਂ ਵੱਲੋਂ ਇਤਰਾਜ਼ਯੋਗ ਟਿੱਪਣੀਆਂ ਕਰਨ 'ਤੇ ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਪੁਲਸ ਨੇ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਐੱਮ.ਐੱਸ. ਧੋਨੀ ਦੀਆਂ ਧੀਆਂ 'ਤੇ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ 'ਚ ਅਣਪਛਾਤੇ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ।
ਪੁਲਿਸ ਨੇ ਦੱਸਿਆ ਕਿ ਸੂਚਨਾ ਤਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਯੂਨਿਟ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ। ਮਾਲੀਵਾਲ ਨੇ ਐੱਫ.ਆਈ.ਆਰ. ਦੀ ਕਾਪੀ ਟਵਿੱਟਰ 'ਤੇ ਸਾਂਝੀ ਕੀਤੀ ਅਤੇ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ :ਵਨਡੇ ਇਤਿਹਾਸ ਵਿੱਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਸੋਸ਼ਲ ਮੀਡੀਆ ਉੱਤੇ ਲੱਗੀ ਅੱਗ, ਦੇਖੋ ਲੋਕਾਂ ਦੇ ਪ੍ਰਤੀਕਰਮ
DCW ਚੀਫ ਸਵਾਤੀ ਮਾਲੀਵਾਲ ਨੇ ਟਵਿੱਟਰ 'ਤੇ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਅਤੇ ਧੋਨੀ ਦੀ ਪਤਨੀ ਸਾਕਸ਼ੀ ਬਾਰੇ ਅਸ਼ਲੀਲ ਟਿੱਪਣੀ ਕਰਨ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਇਸ ਮਾਮਲੇ ਦਾ ਨੋਟਿਸ ਲੈਂਦਿਆਂ 12 ਜਨਵਰੀ ਨੂੰ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੂੰ ਨੋਟਿਸ ਜਾਰੀ ਕਰਕੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਪਹਿਲਾਂ DCW ਪ੍ਰਧਾਨ ਸਵਾਤੀ ਨੇ ਸੋਸ਼ਲ ਮੀਡੀਆ 'ਤੇ ਟਵੀਟ ਕੀਤਾ ਸੀ|
ਜਿਸ 'ਚ ਉਨ੍ਹਾਂ ਕਿਹਾ ਸੀ ਕਿ ਕੁਝ ਲੋਕ ਦੇਸ਼ ਦੇ ਦੋ ਵੱਡੇ ਕ੍ਰਿਕਟਰਾਂ ਕੋਹਲੀ ਅਤੇ ਧੋਨੀ ਦੀਆਂ ਬੇਟੀਆਂ ਦੀਆਂ ਫੋਟੋਆਂ ਟਵਿਟਰ 'ਤੇ ਪੋਸਟ ਕਰਕੇ ਭੱਦੀਆਂ ਟਿੱਪਣੀਆਂ ਕਰ ਰਹੇ ਹਨ। 2 ਸਾਲ ਅਤੇ 7 ਸਾਲ ਦੀਆਂ ਬੱਚੀਆਂ ਬਾਰੇ ਇਹੋ ਜਿਹੀਆਂ ਗੰਦੀਆਂ ਗੱਲਾਂ? ਜੇਕਰ ਤੁਸੀਂ ਕਿਸੇ ਖਿਡਾਰੀ ਨੂੰ ਪਸੰਦ ਨਹੀਂ ਕਰਦੇ, ਤਾਂ ਕੀ ਤੁਸੀਂ ਉਸਦੀ ਧੀ ਨਾਲ ਦੁਰਵਿਵਹਾਰ ਕਰੋਗੇ? ਪੁਲਿਸ ਨੂੰ ਐੱਫਆਈਆਰ ਦਰਜ ਕਰਨ ਲਈ ਨੋਟਿਸ ਜਾਰੀ ਕੀਤਾ।