ਚੰਡੀਗੜ੍ਹ ਡੈਸਕ :ਓਲੰਪਿਕ ਵਿੱਚ ਹੁਣ ਹੋਰ ਖੇਡਾਂ ਦੇ ਨਾਲ-ਨਾਲ ਕ੍ਰਿਕਟ ਦੇ ਚੌਕੇ-ਛੱਕੇ ਵੀ ਦੇਖਣ ਨੂੰ ਮਿਲਣਗੇ। ਜਾਣਕਾਰੀ ਮੁਤਾਬਿਕ ਕ੍ਰਿਕਟ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਕਾਰਜਕਾਰੀ ਬੋਰਡ ਨੇ 2028 ਲਾਸ ਏਂਜਲਸ ਵਿੱਚ ਹੋਣ ਵਾਲਿਆਂ ਓਲੰਪਿਕ ਖੇਡ ਵਿੱਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਹੈ। ਦੂਜੇ ਪਾਸੇ ਵਰਲਡ ਕੱਪ ਵੀ ਚੱਲ ਰਿਹਾ ਹੈ ਅਤੇ ਇਸ ਐਲਾਨ ਨਾਲ ਕ੍ਰਿਕਟ ਦੇ ਦੀਵਾਨਿਆਂ ਦੀ ਖੁਸ਼ੀ ਦੁੱਗਣੀ ਹੋ ਗਈ ਹੈ।
ਇਨ੍ਹਾਂ ਖੇਡਾਂ ਨੂੰ ਵੀ ਮਿਲੀ ਮਨਜ਼ੂਰੀ :ਜਾਣਕਾਰੀ ਮੁਤਾਬਿਕ ਕ੍ਰਿਕਟ ਨੂੰ ਓਲੰਪਿਕ ਵਿੱਚ ਸ਼ਾਮਿਲ ਕਰਨ ਦਾ ਫੈਸਲਾ ਮੁੰਬਈ ਵਿੱਚ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦੇ ਮੁਤਾਬਿਕ ਆਈਓਸੀ ਦੇ ਪ੍ਰਧਾਨ ਥਾਮਸ ਬਾਕ ਨੇ ਦੱਸਿਆ ਹੈ ਕਿ ਆਈਓਸੀ ਅਧਿਕਾਰੀਆਂ ਨੇ 2028 ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ 2028 ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਚਾਰ ਹੋਰ ਖੇਡਾਂ ਨੂੰ ਵੀ ਥਾਂ ਮਿਲੀ ਹੈ। ਜਾਣਕਾਰੀ ਮੁਤਾਬਿਕ ਬੇਸਬਾਲ, ਸਾਫਟਬਾਲ, ਫਲੈਗ ਫੁੱਟਬਾਲ, ਸਕੁਐਸ਼ ਅਤੇ ਲੈਕਰੋਸ ਸਮੇਤ ਪੰਜ ਨਵੀਆਂ ਖੇਡਾਂ ਨੂੰ ਵੀ ਕ੍ਰਿਕਟ ਵਾਂਗ ਓਲੰਪਿਕ ਵਿੱਚ ਥਾਂ ਮਿਲੀ ਹੈ।