ਹੈਦਰਾਬਾਦ: ਭਾਰਤੀ ਟੀਮ ਦੇ ਸਟਾਰ ਬੱਲੇਬਾਜ ਸੁਰੇਸ਼ ਰੈਨਾ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਮਹਿੰਦਰ ਸਿੰਘ ਧੋਨੀ ਦੇ ਕਰੀਬੀ ਸੁਰੇਸ਼ ਰੈਨਾ ਨੇ ਧੋਨੀ ਦੇ ਸੰਨਿਆਸ ਦੇ ਐਲਾਨ ਤੋਂ ਬਾਅਦ ਇੰਸਟਾਗ੍ਰਾਮ ਪੋਸਟ ਰਾਹੀਂ ਆਪਣੇ ਸੰਨਿਆਸ ਦਾ ਐਲਾਨ ਕੀਤਾ।
ਸੁਰੇਸ਼ ਰੈਨਾ ਨੇ ਇੰਸਟਾਗ੍ਰਾਮ 'ਤੇ ਇੱਕ ਫੋਟੋ ਸਾਂਝੀ ਕਰਦੇ ਹੋਏ ਲਿਖਿਆ, ''ਤੁਹਾਡੇ ਨਾਲ ਖੇਡਣਾ ਕਾਫੀ ਵਧੀਆ ਰਿਹਾ ਮਹਿੰਦਰ ਸਿੰਘ ਧੋਨੀ, ਪੂਰੇ ਦਿਲੋਂ ਮਾਣ ਦੇ ਨਾਲ, ਮੈਂ ਤੁਹਾਡੀ ਇਸ ਯਾਤਰਾ ਵਿੱਚ ਸ਼ਾਮਲ ਹੋਣਾ ਚਾਹੁੰਦਾ ਹਾਂ, ਧੰਨਵਾਦ ਭਾਰਤ, ਜੈ ਹਿੰਦ।''