ਪੰਜਾਬ

punjab

ETV Bharat / sports

ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀ-20 ਟੀਮ ਦਾ ਹੋਇਆ ਐਲਾਨ, ਰੋਹਿਤ ਤੇ ਸ਼ਮੀ ਦੀ ਹੋਈ ਵਾਪਸੀ - india vs new zealand

ਬੀਸੀਸੀਆਈ ਦੀ ਸੀਨੀਅਰ ਚੋਣ ਕਮੇਟੀ ਨੇ ਐਤਵਾਰ ਨੂੰ ਮੁੰਬਈ 'ਚ ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕੀਤਾ ਹੈ।

ਭਾਰਤੀ ਟੀ-20 ਟੀਮ ਦਾ ਐਲਾਨ
ਭਾਰਤੀ ਟੀ-20 ਟੀਮ ਦਾ ਐਲਾਨ

By

Published : Jan 13, 2020, 2:35 AM IST

ਮੁੰਬਈ: ਬੀਸੀਸੀਆਈ ਨੇ ਆਗਾਮੀ ਨਿਊਜ਼ੀਲੈਂਡ ਦੌਰੇ ਲਈ 16 ਮੈਂਬਰੀ ਭਾਰਤੀ ਟੀ-20 ਟੀਮ ਦਾ ਐਲਾਨ ਕੀਤਾ ਹੈ। ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਨਿਊਜ਼ੀਲੈਂਡ ਦੌਰੇ ਲਈ ਟੀਮ ਵਿੱਚ ਵਾਪਸ ਹੋਈ ਹੈ। ਸੰਜੂ ਸੈਮਸਨ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ।

ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀ-20 ਟੀਮ

ਭਾਰਤੀ ਟੀਮ ਨਿਊਜ਼ੀਲੈਂਡ ਖ਼ਿਲਾਫ਼ 5 ਟੀ-20 ਮੈਚਾਂ ਦੀ ਲੜੀ ਖੇਡੇਗੀ। ਭਾਰਤੀ ਟੀਮ ਇਸ ਦੌਰੇ 'ਤੇ 3 ਵਨਡੇ ਅਤੇ 2 ਟੈਸਟ ਮੈਚ ਵੀ ਖੇਡੇਗੀ, ਪਰ ਇਨ੍ਹਾਂ ਲੜੀਆਂ ਲਈ ਅਜੇ ਤੱਕ ਟੀਮ ਦਾ ਐਲਾਨ ਹੋਣਾ ਬਾਕੀ ਹੈ।

ਬੀਸੀਸੀਆਈ ਦਾ ਟਵੀਟ

ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀ-20 ਟੀਮ

ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ-ਕਪਤਾਨ), ਕੇਐਲ ਰਾਹੁਲ, ਸ਼ਿਖਰ ਧਵਨ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਸ਼ਿਵਮ ਦੂਬੇ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਨਵਦੀਪ ਸੈਣੀ, ਰਵਿੰਦਰ ਜਡੇਜਾ, ਸ਼ਾਰਦੂਲ ਠਾਕੁਰ

ABOUT THE AUTHOR

...view details