ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਸ਼ਨੀਵਾਰ ਨੂੰ ਹਰਮਨਪ੍ਰੀਤ ਕੌਰ ਅਤੇ ਸਾਥੀ ਖਿਡਾਰੀਆਂ ਨੂੰ ਐਤਵਾਰ ਨੂੰ ਹੋਣ ਵਾਲੇ ਵਿਸ਼ਵ ਕੱਪ ਫਾਈਨਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਗਾਂਗੁਲੀ ਨੇ ਟਵਿੱਟਰ 'ਤੇ ਲਿਖਿਆ: "ਕੱਲ੍ਹ ਫਾਈਨਲ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸ਼ੁਭਕਾਮਨਾਵਾਂ, ਉਨ੍ਹਾਂ ਨੇ ਦੇਸ਼ ਨੂੰ ਮਾਣ ਦਿਵਾਇਆ ਹੈ।"
ਦੱਸ ਦਈਏ ਕਿ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਨੇ ਇੰਗਲੈਂਡ ਖ਼ਿਲਾਫ਼ ਸੈਮੀਫਾਈਨਲ ਮੁਕਾਬਲੇ ਵਿੱਚ ਮੀਂਹ ਪੈਣ ਤੋਂ ਬਾਅਦ ਭਾਰਤੀ ਟੀਮ ਨੇ ਟੂਰਨਾਮੈਂਟ ਦੇ ਫਾਈਨਲ ਵਿੱਚ ਥਾਂ ਬਣਾਈ ਲਈ ਹੈ ਕਿਉਂਕਿ ਭਾਰਤ ਗਰੁੱਪ-A ਵਿੱਚ ਪਹਿਲੇ ਨੰਬਰ 'ਤੇ ਸੀ।
ਇਹ ਵੀ ਪੜ੍ਹੋ: ਖੇਲੋ ਇੰਡੀਆ ਦੀ ਓਵਰ ਆਲ ਟਰਾਫੀ 'ਤੇ ਪੰਜਾਬ ਯੂਨੀਵਰਸਿਟੀ ਨੇ ਕੀਤਾ ਕਬਜ਼ਾ
ਦੂਜੇ ਸੈਮੀਫਾਈਨਲ ਵਿੱਚ ਮੇਜ਼ਬਾਨ ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ। ਹੁਣ 8 ਮਾਰਚ ਨੂੰ ਭਾਰਤ ਅਤੇ ਆਸਟ੍ਰੇਲੀਆ ਵਿੱਚ ਖ਼ਿਤਾਬੀ ਮੁਕਾਬਲਾ ਹੋਵੇਗਾ। ਇਹ ਵੀ ਦੱਸ ਦਈਏ ਕਿ ਭਾਰਤੀ ਮਹਿਲਾ ਟੀਮ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚੀ ਹੈ।