ਪੰਜਾਬ

punjab

ETV Bharat / sports

ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਹਸਪਤਾਲ 'ਚ ਦਾਖ਼ਲ

ਇੱਕ ਮੀਡੀਆ ਸੂਤਰ ਵੱਲੋਂ ਇਹ ਦੱਸਿਆ ਗਿਆ ਹੈ ਕਿ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਗਾਂਗੁਲੀ ਕੋਲਕਾਤਾ ਦੇ ਵੁੱਡਲੈਂਡ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਹਸਪਤਾਲ 'ਚ ਦਾਖ਼ਲ
ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਹਸਪਤਾਲ 'ਚ ਦਾਖ਼ਲ

By

Published : Jan 2, 2021, 3:01 PM IST

ਕੋਲਕਾਤਾ: ਮੀਡੀਆ ਸੂਤਰਾਂ ਮੁਤਾਬਕ ਇਹ ਖ਼ਬਰ ਮਿਲੀ ਹੈ ਕਿ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੌਰਵ ਗਾਂਗੁਲੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗਾਂਗੁਲੀ ਕੋਲਕਾਤਾ ਦੇ ਵੁੱਡਲੈਂਡ ਹਸਪਤਾਲ ਵਿੱਚ ਦਾਖਲ ਹਨ ਤੇ ਇਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਟਵੀਟ

ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਨੇ ਟਵੀਟ ਕਰਦਿਆਂ ਕਿਹਾ, "ਇਹ ਸੁਣ ਕੇ ਅਫਸੋਸ ਹੋਇਆ ਕਿ ਸੌਰਵ ਗਾਂਗੁਲੀ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਸੀਂ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕਰਦੇ ਹਾਂ।"

ABOUT THE AUTHOR

...view details