ਨਵੀਂ ਦਿੱਲੀ: ਟੀਮ ਇੰਡੀਆ ਤੋਂ ਬਾਹਰ ਚੱਲ ਰਹੇ ਸਟਾਰ ਆਲਰਾਉਂਡਰ ਹਾਰਦਿਕ ਪਾਂਡਿਆ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਹਨ। ਪਾਂਡਿਆ ਨੂੰ ਨਿਊਜ਼ੀਲੈਂਡ ਦੌਰੇ ਦੇ ਲਈ ਚੁਣੀ ਗਈ ਇੰਡੀਆ-ਏ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਕੁਝ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਂਡਿਆ ਫਿਟਨੈਸ ਟੈਸਟ ਪਾਸ ਕਰਨ ਵਿੱਚ ਅਸਫਲ ਰਹੇ ਹਨ। ਪਰ ਹੁਣ ਪਤਾ ਲੱਗਿਆ ਹੈ ਕਿ ਪਾਂਡਿਆ ਵਾਪਸੀ ਤੋਂ ਪਹਿਲਾਂ ਆਪਣੀ ਪਿੱਠ 'ਤੇ ਕੰਮ ਕਰਨਾ ਚਾਹੁੰਦੇ ਹਨ।
'ਸੁੱਤੇ ਹੋਏ ਵੀ YO-YO ਟੈਸਟ ਪਾਸ ਕਰ ਸਕਦੇ ਹਨ ਪਾਂਡਿਆ'
ਪਾਂਡਿਆ ਨੂੰ ਨਿਊਜ਼ੀਲੈਂਡ ਦੌਰੇ ਦੇ ਲਈ ਚੁਣੀ ਗਈ ਇੰਡੀਆ-ਏ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਂਡਿਆ ਫਿਟਨੈਸ ਟੈਸਟ ਪਾਸ ਕਰਨ ਵਿੱਚ ਅਸਫਲ ਰਹੇ ਹਨ।
ਉੱਥੇ ਹੀ ਬੀਸੀਸੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਇੱਕ ਨਿਉਜ਼ ਏਜੰਸੀ ਨੂੰ ਦੱਸਿਆ ਕਿ ਪਾਂਡਿਆ ਲਈ ਕੋਈ ਵਿਸ਼ੇਸ਼ ਫਿਟਨੈਸ ਟੈਸਟ ਨਹੀਂ ਹੋਇਆ ਸੀ ਅਤੇ ਉਸ ਨੇ ਗੇਂਦਬਾਜ਼ੀ ਲਈ ਸਖ਼ਤ ਅਭਿਆਸ ਕੀਤਾ ਸੀ। ਦੋ ਘੰਟਿਆਂ ਦੇ ਸਖ਼ਤ ਅਭਿਆਸ ਤੋਂ ਬਾਅਦ ਉਹ ਸੰਤੁਸ਼ਟ ਨਹੀਂ ਹੋਏ ਅਤੇ ਫਿਰ ਇਹ ਫੈਸਲਾ ਲਿਆ ਗਿਆ ਕਿ ਉਹ ਵਾਪਸ ਪਰਤਣ ਤੋਂ ਪਹਿਲਾਂ ਆਪਣੀ ਪਿੱਠ 'ਤੇ ਕੰਮ ਕਰਨਾ ਜਾਰੀ ਰੱਖਣਗੇ।
ਉਨ੍ਹਾਂ ਨੇ ਕਿਹਾ ਕਿ ਕੁਝ ਖਿਡਾਰੀ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਟੈਸਟ ਵਰਕਲੋਡ ਦੇ ਆਧਾਰ 'ਤੇ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਖਿਡਾਰੀ ਦਾ ਟੇਸਟ ਉਦੋਂ ਕੀਤਾ ਜਾਂਦਾ ਹੈ ਜਦੋਂ ਉਹ ਨੇਟ 'ਤੇ ਦੋ-ਤਿੰਨ ਘੰਟੇ ਦਾ ਸਮਾਂ ਗੁਜਾਰਦੇ ਹਨ। ਉਨ੍ਹਾਂ ਨੇ ਕਿਹਾ ਕਿ 'ਯੋ-ਯੋ ਵਗੈਰਹ ਤਾਂ ਉਹ ਸੁੱਤੇ ਹੋਏ ਹੀ ਪਾਸ ਕਰ ਲੈਣ। ਉਹ ਦੱਖਣੀ ਅਫਰੀਕਾ ਸੀਰੀਜ਼ ਵਿੱਚ ਵਾਪਸੀ ਦੀ ਤਿਆਰੀ ਕਰ ਰਹੇ ਹਨ। ਤਦ ਤੱਕ ਪਾਂਡਿਆ ਆਪਣੀ ਪਿੱਠ 'ਤੇ ਵੀ ਕੰਮ ਕਰਨਾ ਜਾਰੀ ਰੱਖਣਗੇ। ਪਿਛਲੇ ਦਿਨੀਂ ਪਾਂਡਯਾ ਨੇ ਕਿਹਾ ਸੀ ਕਿ ਮੈਂ ਆਪਣੀ ਪਿੱਠ ਦੀ ਸੰਭਾਲ ਕਰ ਰਿਹਾ ਹਾਂ, ਮੈਂ ਆਪਣੀ ਪੂਰੀ ਕੋਸ਼ਿਸ਼ ਕਰਦਾ ਹਾਂ ਕਿ ਸਰਜਰੀ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਮੈਨੂੰ ਅਹਿਸਾਸ ਹੋਇਆ ਕਿ ਮੈਂ ਆਪਣਾ ਸੌ ਪ੍ਰਤੀਸ਼ਤ ਨਹੀਂ ਦੇ ਸਕਿਆ ਅਤੇ ਫਿਰ ਮੈਂ ਸਰਜਰੀ ਕਰਵਾਉਣ ਦਾ ਫੈਸਲਾ ਕੀਤਾ।