ਹੈਦਰਾਬਾਦ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਬੀਸੀਸੀਆਈ ਬੋਰਡ ਦੇ ਗਠਨ ਵਿੱਚ ਮਹੱਤਵਪੂਰਣ ਸੋਧਾਂ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ, ਜਿਸ ਨਾਲ ਚੇਅਰਮੈਨ ਸੌਰਵ ਗਾਂਗੁਲੀ ਅਤੇ ਸੈਕਟਰੀ ਜੈ ਸ਼ਾਹ ਦਾ ਕਾਰਜਕਾਲ 3 ਸਾਲ ਲਈ ਵਧਾਇਆ ਜਾ ਸਕਦਾ ਹੈ।
ਖਜ਼ਾਨਚੀ ਅਰੁਣ ਸਿੰਘ ਧੂਮਲ ਵੱਲੋਂ ਦਾਇਰ ਕੀਤੀ ਅਰਜ਼ੀ ਵਿੱਚ ਬੀਸੀਸੀਆਈ ਨੇ ਕਿਹਾ ਹੈ ਕਿ ਪਿਛਲੇ ਸਾਲ 1 ਦਸੰਬਰ ਨੂੰ ਸਲਾਨਾ ਜਨਰਲ ਮੀਟਿੰਗ ਵਿੱਚ ਕੁੱਝ ਤਬਦੀਲੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਅਤੇ ਇਸ ਬੋਰਡ ਦੇ ਸੰਵਿਧਾਨ ਦੇ ਗਠਨ ਵਿੱਚ ਤਬਦੀਲੀਆਂ ਲਾਗੂ ਕਰਨ ਲਈ 9 ਅਗਸਤ, 2018 ਦੇ ਹੁਕਮਾਂ ਮੁਤਾਬਕ ਸੁਪਰੀਮ ਕੋਰਟ ਤੋਂ ਛੋਟ ਦੀ ਮੰਗ ਕਰ ਰਿਹਾ ਸੀ।
ਪ੍ਰਬੰਧਕਾਂ ਦੀ ਕਮੇਟੀ ਵੱਲੋਂ ਤਿਆਰ ਕੀਤੇ ਗਏ ਅਤੇ ਸੁਪਰੀਮ ਕੋਰਟ ਵੱਲੋਂ ਮਨਜ਼ੂਰ ਕੀਤੇ ਗਏ ਨਵੇਂ ਨਿਯਮ ਮੁਤਾਬਕ ਰਾਜ ਕ੍ਰਿਕਟ ਐਸੋਸੀਏਸ਼ਨਾਂ ਜਾਂ ਬੀਸੀਸੀਆਈ ਵਿੱਚ ਦੋ ਕਾਰਜਕਾਲਾਂ ਵਿੱਚ ਸੇਵਾ ਕਰਨ ਵਾਲੇ ਹਰੇਕ ਲਈ 3 ਸਾਲ ਦਾ ਕੁਲਿੰਗ ਪੀਰੀਅਡ ਨਿਰਧਾਰਤ ਕੀਤਾ ਗਿਆ ਹੈ। ਇਸ ਨਿਯਮ ਨੂੰ ਧਿਆਨ ਵਿੱਚ ਰੱਖਦਿਆਂ ਗਾਂਗੁਲੀ ਅਤੇ ਸ਼ਾਹ ਨੂੰ ਕ੍ਰਮਵਾਰ ਜੁਲਾਈ ਅਤੇ ਜੂਨ ਤੋਂ 3 ਸਾਲ ਕ੍ਰਿਕਟ ਪ੍ਰਬੰਧਨ ਤੋਂ ਦੂਰ ਰਹਿਣਾ ਪਵੇਗਾ। ਦੋਵੇਂ ਪਿਛਲੇ ਸਾਲ ਅਕਤੂਬਰ ਵਿੱਚ ਬਿਨ੍ਹਾਂ ਮੁਕਾਬਲਾ ਤੋਂ ਚੁਣੇ ਗਏ ਸਨ।