ਮੈਨਚੇਸਟਰ: ਇੰਗਲੈਂਡ ਦੇ ਤੇਜ਼ ਗੇਂਦਬਾਜ਼ ਕ੍ਰਿਸ ਵੋਕਸ ਨੇ ਸੋਮਵਾਰ ਨੂੰ ਕਿਹਾ ਕਿ ਜਦੋਂ ਤੱਕ ਉਹ ਚੰਗਾ ਪ੍ਰਦਰਸ਼ਨ ਕਰ ਰਹੇ ਹਨ, ਉਦੋਂ ਤੱਕ ਉਹ ਟੀਮ ਦਾ ਹੀਰੋ ਅਖਵਾਉਣ ਤੋਂ ਪਰਹੇਜ ਨਹੀਂ ਕਰਨਗੇ।
ਮੈਂ ਉਹ ਨਹੀਂ ਜੋ ਖਿੱਚ ਦਾ ਕੇਂਦਰ ਰਹਾਂ: ਕ੍ਰਿਸ ਵੋਕਸ - ਕ੍ਰਿਸ ਵੋਕਸ
ਇੰਗਲੈਂਡ ਦੇ ਤੇਜ਼ ਗੇਂਦਬਾਜ਼ ਕ੍ਰਿਸ ਵੋਕਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਹ ਚੰਗਾ ਪ੍ਰਦਰਸ਼ਨ ਕਰਦਾ ਹੈ ਤਾਂ ਉਸ ਨੂੰ ਨਾਇਕ ਅਖਵਾਉਣ ਵਿੱਚ ਕੋਈ ਮੁਸ਼ਕਲ ਨਹੀਂ ਹੈ, ਪਰ ਉਹ ਜਾਣਦਾ ਹੈ ਕਿ ਉਹ ਇਥੇ ਖਿੱਚ ਦਾ ਕੇਂਦਰ ਨਹੀਂ ਹੈ ਅਤੇ ਉਨ੍ਹਾਂ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ।
ਮੈਂ ਉਹ ਨਹੀਂ ਜੋਂ ਆਕਰਸ਼ਣ ਦਾ ਕੇਂਦਰ ਰਹੇ: ਕ੍ਰਿਸ ਵੋਕਸ
ਵੈਸਟਇੰਡੀਜ਼ ਦੇ ਖ਼ਿਲਾਫ਼ ਹਾਲ ਹੀ ਵਿੱਚ ਖੇਡੀ ਗਈ 3 ਮੈਚਾਂ ਦੀ ਟੈਸਟ ਸੀਰੀਜ਼ ਵਿੱਚ ਵੋਕਸ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿੱਚ ਦੂਜੇ ਸਥਾਨ ’ਤੇ ਰਹੇ ਸੀ।
ਇੰਗਲੈਂਡ ਦੇ ਸਾਬਕਾ ਕਪਤਾਨ ਅਲੇਕ ਸਟੀਵਰਟ ਨੇ ਪਹਿਲਾਂ ਕਿਹਾ ਸੀ ਕਿ ਵੋਕਸ ਬੀਤੇ ਕੁੱਝ ਸਮੇਂ ਲਈ ਘਰੇਲੂ ਜ਼ਮੀਨ 'ਤੇ ਟੀਮ ਦਾ ਹੀਰੋ ਰਹੇ ਹਨ, ਪਰ ਉਨ੍ਹਾਂ 'ਤੇ ਕਿਸੇ ਦਾ ਧਿਆਨ ਨਹੀਂ ਗਿਆ। ਹਾਲਾਂਕਿ, ਵੋਕਸ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਪ੍ਰਸ਼ੰਸਾ ਨਹੀਂ ਮਿਲਦੀ ਹੈ, ਤਾਂ ਵੀ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਅਤੇ ਉਹ ਸਿਰਫ਼ ਆਪਣਾ ਕੰਮ ਕਰਨਾ ਚਾਹੁੰਦੇ ਹਨ।