ਨਵੀਂ ਦਿੱਲੀ: ਭਾਰਤ ਦੇ ਸਾਬਕਾ ਕ੍ਰਿਕਟਰ ਅਤੇ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਆਪਣੀ 2 ਸਾਲ ਦੀ ਤਨਖ਼ਾਹ ਪ੍ਰਧਾਨ ਮੰਤਰੀ ਕੇਅਰ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਹੈ। ਪੂਰਬੀ ਦਿੱਲੀ ਤੋਂ ਸਾਂਸਦ ਗੰਭੀਰ ਨੇ ਆਪਣੇ ਟਵੀਟਰ ਅਕਾਊਂਟ 'ਤੇ ਇਹ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਅੱਗੇ ਆ ਕੇ ਖੁੱਲ੍ਹੇ ਦਿਲ ਨਾਲ ਦਾਨ ਦੇਣ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਗੰਭੀਰ ਨੇ ਕਿਹਾ ਕਿ ਲੋਕ ਪੁੱਛਦੇ ਹਨ ਕਿ ਉਨ੍ਹਾਂ ਦਾ ਦੇਸ਼ ਉਨ੍ਹਾਂ ਲਈ ਕੀ ਕਰ ਸਕਦਾ ਹੈ, ਪਰ ਅਸਲ ਸਵਾਲ ਇਹ ਹੈ ਕਿ ਤੁਸੀਂ ਆਪਣੇ ਦੇਸ਼ ਲਈ ਕੀ ਕਰ ਸਕਦੇ ਹੋਂ। ਆਪਣੀ 2 ਸਾਲਾਂ ਦੀ ਤਨਖ਼ਾਹ ਪੀਐਮ ਕੇਅਰ ਫੰਡ ਵਿੱਚ ਦੇਣ ਦੇ ਐਲਾਨ ਨਾਲ ਉਨ੍ਹਾਂ ਨੇ ਲੋਕਾਂ ਨੂੰ ਵੀ ਵਧ-ਚੜ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ।