ਨਵੀਂ ਦਿੱਲੀ: ਆਈਪੀਐਲ 2020 ਵਿੱਚ ਮਹਿੰਦਰ ਸਿੰਘ ਧੋਨੀ ਦੀ ਨਾਕਾਮੀ ਨੂੰ ਲੈ ਕੇ ਸੋਸ਼ਲ ਮੀਡੀਆ ਟ੍ਰੋਲਸ ਉੱਤੇ ਕਿਸੇ ਨੇ ਉਨ੍ਹਾਂ ਦੀ ਪੰਜ ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਦੀ ਧਮਕੀ ਦਿੱਤੀ। ਧੋਨੀ ਦੀ ਪਤਨੀ ਸਾਕਸ਼ੀ ਨੂੰ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਹ ਧਮਕੀ ਦਿੱਤੀ ਗਈ ਹੈ।
ਲੰਘੇ ਬੁੱਧਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਤੇ ਚੇਨਈ ਸੁਪਰਕਿੰਗਜ਼ ਵਿਚਕਾਰ ਮੁਕਾਬਲਾ ਸੀ ਜਿਸ ਵਿੱਚ ਕੋਲਕਾਤਾ ਨੇ ਓਪਨਿੰਗ ਵਿੱਚ 167 ਦੌੜਾਂ ਬਣਾਈਆਂ ਤੇ ਚੇਨਈ ਸੁਪਰਕਿੰਗਜ਼ ਇਸ ਟੀਚੇ ਦਾ ਪਿੱਛਾ ਕਰਦੀ ਹੋਈ 10 ਦੌੜਾਂ ਨਾਲ ਇਹ ਮੈਚ ਹਾਰ ਗਈ। ਮੈਚ ਤੋਂ ਬਾਅਦ ਕਪਤਾਨ ਧੋਨੀ ਸਮੇਤ ਸੀਐਸਕੇ ਦੇ ਕੁੱਝ ਬਲੇਬਾਜ਼ਾਂ ਨੂੰ ਫੈਨਜ਼ ਦੀ ਅਲੋਚਨਾ ਦਾ ਸਾਹਮਣਾ ਕਰਨਾ ਪਿਆ।
ਇਸ ਮੈਚ ਦੀ ਹਾਰ ਤੋਂ ਬਾਅਦ ਹੀ ਧੋਨੀ ਤੇ ਉਨ੍ਹਾਂ ਦੀ ਪਤਨੀ ਸਾਕਸ਼ੀ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਕਥਿਤ ਤੌਰ ਉੱਤੇ ਧਮਕੀਆਂ ਦਿੱਤੀਆਂ ਗਈਆਂ।